Connect with us

Punjab

ਹਰਦੀਪ ਸਿੰਘ ਨਿੱਝਰ ਦੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਲੁਧਿਆਣਾ ਤੋਂ ਕੀਤਾ ਗ੍ਰਿਫਤਾਰ

Published

on

30 ਨਵੰਬਰ 2023: ਹਰਦੀਪ ਸਿੰਘ ਨਿੱਝਰ ਦੇ ਇੱਕ ਪੁਰਾਣੇ ਸਾਥੀ ਨੂੰ ਪਠਾਨਕੋਟ ਪੁਲਿਸ ਨੇ ਗ੍ਰਿਫਤਾਰ ਕੀਤਾ ਹੈ।ਗ੍ਰਿਫਤਾਰ ਵਿਅਕਤੀ ਦਾ ਨਾਮ ਮਨਦੀਪ ਸਿੰਘ ਧਾਲੀਵਾਲ ਹੈ।ਉਹ ਪਠਾਨਕੋਟ ਦੀ ਇੱਕ ਧਾਰਮਿਕ ਸੰਸਥਾ ਨਾਲ ਜੁੜੇ ਇੱਕ ਆਗੂ ਅਤੇ ਉਸਦੇ ਪਰਿਵਾਰ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੰਦਾ ਸੀ।ਜਿਸਨੂੰ ਗ੍ਰਿਫਤਾਰ ਕੀਤਾ ਗਿਆ ਹੈ। ਵਿਅਕਤੀ ‘ਤੇ ਯੂ.ਪੀ.ਏ. ਅਤੇ ਆਰਮਜ਼ ਐਕਟ ਦੇ ਵੀ ਕਈ ਮਾਮਲੇ ਦਰਜ ਹਨ।ਗ੍ਰਿਫ਼ਤਾਰ ਕੀਤੇ ਵਿਅਕਤੀ ਕੋਲੋਂ ਪੁਲਿਸ ਨੇ 23 ਲੱਖ 50 ਹਜ਼ਾਰ ਰੁਪਏ, ਤਿੰਨ ਮੋਬਾਈਲ ਫ਼ੋਨ, ਇੱਕ ਕਾਰ ਅਤੇ ਦੋ ਪਾਸਪੋਰਟ ਬਰਾਮਦ ਕੀਤੇ ਹਨ। ਪੁਲਿਸ ਨੇ ਇਸਨੂੰ ਲੁਧਿਆਣਾ ਤੋਂ ਗਿ੍ਫ਼ਤਾਰ ਕੀਤਾ ਹੈ | ਦੋਸ਼ੀ 2016 ‘ਚ ਕੈਨੇਡਾ ਤੋਂ ਪੰਜਾਬ ਆਇਆ ਸੀ, ਜਿਸ ਤੋਂ ਪਹਿਲਾਂ ਉਹ ਨਿੱਝਰ ਦੇ ਸੰਪਰਕ ‘ਚ ਸੀ।ਪੰਜਾਬ ਆਉਣ ਤੋਂ ਬਾਅਦ ਉਸ ‘ਤੇ ਦੇਸ਼ ਵਿਰੋਧੀ ਗਤੀਵਿਧੀਆਂ ਨੂੰ ਅੰਜਾਮ ਦੇਣ ਦੇ ਦੋਸ਼ ‘ਚ ਕੇਸ ਵੀ ਦਰਜ ਕੀਤੇ ਗਏ ਸਨ, ਜਿਸ ਨੂੰ ਹੁਣ ਪੁਲਸ ਨੇ ਕਾਬੂ ਕਰ ਲਿਆ ਹੈ।

ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿੱਚ ਰੁੱਝੀ ਹੋਈ ਹੈ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਗ੍ਰਿਫਤਾਰ ਦੋਸ਼ੀ ਕਿਸ ਮਾਡਿਊਲ ਦਾ ਹਿੱਸਾ ਹੈ ਅਤੇ ਉਸਦੇ ਇਰਾਦੇ ਕੀ ਹਨ।