Corona Virus
ਦਿੱਲੀ, ਲਕਸ਼ਮੀ ਨਗਰ ਵਿੱਚ ਹਾਰਡਵੇਅਰ ਦੀਆਂ ਦੁਕਾਨਾਂ ਵਿੱਚ ਢਿੱਲ

ਦਿੱਲੀ, 25 ਅਪ੍ਰੈਲ : ਚੀਨ ਤੋਂ ਫੈਲੇ ਕੋਰੋਨਾ ਵਾਇਰਸ ਨੇ ਵਿਸ਼ਵ ਭਰ ਚ ਕੋਹਰਾਮ ਮਚਾਇਆ ਹੋਇਆ ਹੈ। ਇਸ ਮਹਾਮਾਰੀ ਦੇ ਕਾਰਨ ਜਿੱਥੇ ਦੇਸ਼ ਭਰ ‘ਚ ਲੌਕਡਾਊਨ ਕੀਤਾ ਹੋਇਆ ਹੈ। ਦਿੱਲੀ ਦੇ ਲਕਸ਼ਮੀ ਨਗਰ ਵਿੱਚ ਹਾਰਡਵੇਅਰ ਦੀਆਂ ਦੁਕਾਨਾਂ ਨੂੰ ਖੋਲਣ ਦਾ ਆਦੇਸ਼ ਮਿਲ ਗਿਆ ਹੈ।
ਦਸ ਦਈਏ ਕਿ ਲਗਭਗ ਇੱਕ ਮਹੀਨੇ ਬਾਅਦ ਇਹ ਦੁਕਾਨਾਂ ਖੁਲੀਆਂ ਹਨ। ਸਬੰਧਤ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਦੁਕਾਨਾਂ ਅਤੇ ਸਥਾਪਨਾ ਐਕਟ ਤਹਿਤ ਰਜਿਸਟਰਡ ਸਾਰੀਆਂ ਦੁਕਾਨਾਂ, ਰਿਹਾਇਸ਼ੀ ਕੰਪਲੈਕਸਾਂ ਦੀਆਂ ਦੁਕਾਨਾਂ ਨੂੰ ਹੁਣ ਤਾਲਾਬੰਦੀ ਤੋਂ ਛੋਟ ਦਿੱਤੀ ਗਈ ਹੈ।