Connect with us

Punjab

ਪੰਜ ਪਿਆਰਿਆਂ ਵਾਲੇ ਬਿਆਨ ‘ਤੇ ਕਸੂਤੇ ਘਿਰੇ ਹਰੀਸ਼ ਰਾਵਤ

Published

on

harish rawat.jpg1

ਚੰਡੀਗੜ੍ਹ : ਪੰਜਾਬ ਕਾਂਗਰਸ ਦਾ ਵਿਵਾਦ ਖਤਮ ਨਹੀਂ ਹੋ ਰਿਹਾ। ਪੰਜਾਬ ਕਾਂਗਰਸ ਦੇ ਪ੍ਰਭਾਰੀ ਹਰੀਸ਼ ਰਾਵਤ ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕਰਨਗੇ। ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਪੰਜਾਬ ਸਰਕਾਰ ਤੋਂ ਹਰੀਸ਼ ਰਾਵਤ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਚੀਮਾ ਨੇ ਹਰੀਸ਼ ਰਾਵਤ ਦੇ ਪੰਜ ਪਿਆਰੇ ਵਾਲੇ ਬਿਆਨ ਨੂੰ ਕੇਸ ਦਰਜ ਦੀ ਮੰਗ ਕੀਤੀ ਹੈ।

ਦਰਅਸਲ, ਮੰਗਲਵਾਰ ਹਰੀਸ਼ ਰਾਵਤ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਚਾਰ ਕਾਰਜਕਾਰੀ ਪ੍ਰਧਾਨਾਂ ਨਾਲ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋਂ ਬਾਅਦ ਰਾਵਤ ਨੇ ਇਨ੍ਹਾਂ ਪੰਜ ਲੀਡਰਾਂ ਲਈ ਪੰਜ ਪਿਆਰੇ ਸ਼ਬਦ ਦਾ ਇਸਤੇਮਾਲ ਕੀਤਾ। ਇਸ ਤੇ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਦਲਜੀਤ ਚੀਮਾ ਨੇ ਕਿਹਾ, ‘ਮੈਂ ਪੰਜਾਬ ਸਰਕਾਰ ਤੋਂ ਕਾਂਗਰਸ ਦੇ ਹਰੀਸ਼ ਰਾਵਤ ਖਿਲਾਫ ਪੀਸੀਸੀ ਮੁਖੀ ਤੇ ਉਨ੍ਹਾਂ ਦੀ ਟੀਮ ਨੂੰ ਪੰਜ ਪਿਆਰੇ ਕਹਿ ਕੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਮਾਮਲਾ ਦਰਜ ਕਰਨ ਦੀ ਅਪੀਲ ਕਰਦਾ ਹਾਂ। ਉਨ੍ਹਾਂ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਪੰਜ ਪਿਆਰਿਆਂ ਦਾ ਸਿੱਖ ਧਰਮ ‘ਚ ਮਹੱਤਵ ਹੈ। ਇਸ ਲਈ ਉਨ੍ਹਾਂ ਨੂੰ ਆਪਣੀ ਟਿੱਪਣੀ ਲਈ ਮਾਫੀ ਮੰਗਣੀ ਚਾਹੀਦੀ ਹੈ। ਇਹ ਕੋਈ ਮਜਾਕ ਨਹੀਂ ਹੈ।’