Connect with us

Amritsar

ਹੁਸ਼ਿਆਰਪੁਰ ਦੇ 65 ਸਾਲਾ ਹਰਜਿੰਦਰ ਸਿੰਘ ਨੇ ਜਿੱਤੀ ਕੋਰੋਨਾ ਵਿਰੁੱਧ ਜੰਗ

Published

on

ਅੰਮ੍ਰਿਤਸਰ, 18 ਅਪ੍ਰੈਲ -ਹੁਸ਼ਿਆਰਪੁਰ ਦੇ ਪਿੰਡ ਪੈਂਥਰਾ ਦਾ ਵਾਸੀ ਹਰਜਿੰਦਰ ਸਿੰਘ, ਜਿਸ ਦੀ ਉਮਰ ਕਰੀਬ 65 ਸਾਲ ਹੈ, ਨੇ ਕੋਰੋਨਾ ਵੁਰੱਧ ਜੰਗ ਜਿੱਤ ਲਈ ਹੈ। ਲਗਭਗ 16 ਦਿਨਾਂ ਬਾਅਦ ਉਹ ਤੰਦਰੁਸਤ ਹੋ ਕੇ ਅੱਜ ਗੁਰੂ ਨਾਨਕ ਦੇਵ ਹਸਪਤਾਲ ਤੋਂ ਛੁੱਟੀ ਮਿਲਣ ਮਗਰੋਂ ਆਪਣੇ ਪਿੰਡ ਨੂੰ ਗਏ ਹਨ। ਇਸ ਮੌਕੇ ਖੁਸ਼ੀ ਵਿਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਂ ਮੋਰਾਂਵਾਲੀ ਪਿੰਡ ਦੇ ਕੋਰੋਨਾ ਪ੍ਰਭਵਿਤ ਮਰੀਜ਼ ਦੇ ਸੰਪਰਕ ਵਿਚ ਸੀ ਅਤੇ ਕੁੱਝ ਦਿਨਾਂ ਬਾਅਦ ਮੈਨੂੰ ਕੋਰੋਨਾ ਦੇ ਕੁੱਝ ਲੱਛਣ ਮਹਿਸੂਸ ਹੋਏ, ਜਿਸ ਉਤੇ ਮੈਂ ਸਿਵਲ ਹਸਪਤਾਲ ਹੁਸ਼ਿਆਰਪੁਰ ਪਹੁੰਚ ਕੀਤੀ, ਜਿੰਨਾ ਨੇ ਮੇਰਾ ਟੈਸਟ ਕਰਕੇ ਮੈਨੂੰ ਕੋਰੋਨਾ ਤੋਂ ਪੀੜਤ ਦੱਸਿਆ ਅਤੇ 2 ਅਪ੍ਰੈਲ ਨੂੰ ਇਲਾਜ ਲਈ ਗੁਰੂ ਨਾਨਕ ਦੇਵ ਹਸਪਤਾਲ ਭੇਜ ਦਿੱਤਾ।
ਉਨਾਂ ਕਿਹਾ ਕਿ ਇੱਥੇ ਡਾਕਟਰਾਂ ਨੇ ਮੇਰਾ ਇਲਾਜ ਕੀਤਾ ਅਤੇ ਖਾਣ ਲਈ ਚੰਗੀ ਖੁਰਾਕ ਵੀ ਦਿੱਤੀ। ਹਰਜਿੰਦਰ ਸਿੰਘ ਨੇ ਕਿਹਾ ਕਿ ਮੈਂ ਡਾਕਟਰਾਂ ਉਤੇ ਭਰੋਸਾ ਰੱਖਿਆ ਅਤੇ ਜਿੰਦਗੀ ਪ੍ਰਤੀ ਹੌਸਲਾ ਨਹੀਂ ਛੱਡਿਆ। ਉਨਾਂ ਕਿਹਾ ਕਿ ਇੱਥੇ ਪਹਿਲੇ 2 ਦਿਨ ਮੈਨੂੰ ਸਾਹ ਦੀ ਤਕਲੀਫ ਮਹਿਸੂਸ ਹੋਈ ਸੀ, ਪਰ ਡਾਕਟਰਾਂ ਵੱਲੋਂ ਕੀਤੇ ਇਲਾਜ ਸਦਕਾ ਮੈਂ ਸਿਹਤਯਾਬ ਹੋਇਆ ਹਾਂ। ਉਨਾਂ ਹਸਪਤਾਲ ਵਿਚ ਹੋਏ ਇਲਾਜ ਤੇ ਮਿਲੀ ਖੁਰਾਕ ਦਾ ਵੀ ਵਿਸ਼ੇਸ਼ ਤੌਰ ਉਤੇ ਜ਼ਿਕਰ ਕਰਦੇ ਕਿਹਾ ਕਿ ਇੰਨਾਂ ਸਾਰਿਆਂ ਦੀ ਬਦੌਲਤ ਹੀ ਮੈਂ ਮੁੜ ਘਰ ਨੂੰੰ ਚੱਲਿਆ ਹਾਂ। ਇਸੇ ਦੌਰਾਨ ਡਾਕਟਰ ਸੁਜਾਤਾ ਸ਼ਰਮਾ ਨੇ ਦਸਿਆ ਕਿ ਇਲਾਜ ਤੋਂ 15 ਦਿਨ ਬਾਅਦ 17 ਅਪ੍ਰੈਲ ਅਤੇ ਫਿਰ 18 ਅਪ੍ਰੈਲ ਨੂੰ ਇੰਨਾਂ ਦਾ ਮੈਡੀਕਲ ਟੈਸਟ ਕੀਤਾ ਗਿਆ, ਜੋ ਕਿ ਨੈਗੇਟਿਵ ਆਉਣ ਮਗਰੋਂ ਇੰਨਾਂ ਨੂੰ ਅੱਜ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।


ਇਸ ਮੌਕੇ ਡਾਕਟਰੀ ਸਿੱਖਿਆ ਅਤੇ ਖੋਜ ਮੰਤਰੀ ਓ ਪੀ ਸੋਨੀ ਨੇ ਵੀ ਉਨਾਂ ਨੂੰ ਫੋਨ ਉਤੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ਼ੁਭਕਾਮਨਾਵਾਂ ਦਿੱਤੀਆਂ ਤੇ ਹਸਪਤਾਲ ਪ੍ਰਬੰਧਾਂ ਬਾਰੇ ਫੀਡ ਬੈਕ ਲਈ, ਜਿਸ ਦੇ ਉਤਰ ਵਿਚ ਹਰਜਿੰਦਰ ਸਿੰਘ ਨੇ ਦੱਸਿਆ ਕਿ ਮੈਨੂੰ ਇੱਥੇ ਕੋਈ ਸਮੱਸਿਆ ਨਹੀਂ ਆਈ ਅਤੇ ਘਰ ਨਾਲੋਂ ਵੀ ਵਧੀਆ ਖੁਰਾਕ ਮਿਲੀ ਹੈ। ਇਸ ਮੌਕੇ ਡਾਕਟਰਾਂ ਨੇ ਫੁੱਲਾਂ ਦਾ ਗੁਲਦਸਤਾ ਅਤੇ ਜ਼ਿਲ੍ਹਾ ਸ਼ਾਸ਼ਨ ਵੱਲੋਂ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਸੈਨੇਟਾਇਜ਼ਰ ਦਾ ਵੱਡਾ ਪੈਕ ਦੇ ਕੇ ਹਰਜਿੰਦਰ ਸਿੰਘ ਨੂੰ ਰਵਾਨਾ ਕੀਤਾ, ਤਾਂ ਜੋ ਉਹ ਆਪਣੇ ਇਲਾਕੇ ਵਿਚ ਜਾ ਕੇ ਹੱਥ ਸਾਫ ਰੱਖਣ ਦਾ ਸੰਦੇਸ਼ ਅੱਗੇ ਵੀ ਦੇ ਸਕਣ।

Continue Reading
Click to comment

Leave a Reply

Your email address will not be published. Required fields are marked *