Connect with us

Punjab

ਮੰਤਰੀ ਹਰਜੋਤ ਬੈਂਸ ਨੂੰ ਧਾਰਮਿਕ ਸਜ਼ਾ 

Published

on

ਹਰਜੋਤ ਬੈਂਸ ਤਨਖ਼ਾਹੀਆਂ ਕਰਾਰ ਕੀਤੇ ਗਏ , ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਮੰਤਰੀ ਹਰਜੋਤ ਬੈਂਸ ਨੇ ਆਪਣੀ ਗਲਤੀ ਕਬੂਲੀ ਹੈ।

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ ਸ਼ਹੀਦੀ ਸ਼ਤਾਬਦੀ ਦੇ ਸਬੰਧ ਵਿੱਚ ਬੀਤੇ ਦਿਨੀਂ ਸ੍ਰੀਨਗਰ ਵਿਚ ਕਰਵਾਏ ਸਮਾਗਮ ਦੌਰਾਨ ਮਰਿਆਦਾ ਦੀ ਉਲੰਘਣਾ ਨੂੰ ਲੈ ਕੇ ਆਪਣਾ ਸਪਸ਼ਟੀਕਰਨ ਦੇਣ ਲਈ ਅੱਜ ਸ੍ਰੀ ਅਕਾਲ ਤਖਤ ਵਿਖੇ ਪੰਜ ਸਿੰਘ ਸਾਹਿਬਾਨ ਅੱਗੇ ਪੇਸ਼ ਹੋਏ ਅਤੇ ਆਪਣੀ ਗਲਤੀ ਕਬੂਲੀ ਹੈ ।
ਜਿਥੇ ਉਨ੍ਹਾਂ ਨੂੰ ਪੰਜ ਸਿੰਘ ਸਾਹਿਬਾਨ ਵੱਲੋਂ ਉਨ੍ਹਾਂ ਨੂੰ ਸਜ਼ਾ ਸੁਣਾਈ ਗਈ ਹੈ

ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਆਪਣਾ ਪੱਖ ਸਪਸ਼ਟ ਕਰਨ ਲਈ ਤਲਬ ਕੀਤਾ ਗਿਆ ਸੀ। ਉਨ੍ਹਾਂ ਤੋਂ ਇਲਾਵਾ ਭਾਸ਼ਾ ਵਿਭਾਗ ਦੇ ਡਾਇਰੈਕਟਰ ਜਸਵੰਤ ਸਿੰਘ ਜਫਰ ਨੂੰ ਵੀ ਤਲਬ ਕੀਤਾ ਗਿਆ ਸੀ।

  • ਮੰਤਰੀ ਹਰਜੋਤ ਬੈਂਸ ਨੂੰ ਧਾਰਮਿਕ ਸਜ਼ਾ
  • ਹਰਜੋਤ ਬੈਂਸ’ਗੁਰੂ ਕੇ ਮਹਿਲ’ਪੈਦਲ ਤੁਰ ਕੇ ਜਾਣਗੇ
  • ਗੁਰੂ ਘਰ ਜਾਣ ਵਾਲੇ ਰਸਤਿਆਂ ਦੀ ਮੁਰੰਮਤ ਕਰਵਾਉਣ ਲਈ ਕਿਹਾ
  • ਗੁਰਦੁਆਰਾ ਕੋਠਾ ਸਾਹਿਬ ਵੱਲਾ ਵਿਖੇ 100 ਮੀਟਰ ਤੁਰ ਕੇ ਜਾਣਗੇ ਅਤੇ ਲੋੜੀਂਦੇ ਕਾਰਜ ਕਰਨ
  • ਬਾਬਾ ਬਕਾਲਾ ਸਾਹਿਬ ਵਿਖੇ ਵੀ 100 ਮੀਟਰ ਤੁਰ ਕੇ ਜਾਣਗੇ
  • ਗੁਰਦੁਆਰਾ ਸੀਸ ਗੰਜ ਸਾਹਿਬ ਅਤੇ ਸ੍ਰੀ ਆਨੰਦਪੁਰ ਸਾਹਿਬ ਵਿਚ ਦੋ ਦਿਨ ਨਤਮਸਤਕ ਕੇ ਜੋੜਾ ਘਰ ਵਿਚ ਸੇਵਾ ਕਰਨ
  • ਸੇਵਾ ਉਪਰੰਤ 1100 ਦੀ ਦੇਗ ਕਰਵਾਉਣ ਲਈ ਕਿਹਾ