Punjab
ਹਰਜੋਤ ਸਿੰਘ ਬੈਂਸ ਵੱਲੋਂ ਇਤਿਹਾਸਕਾਰ ਜੇ. ਐਸ. ਗਰੇਵਾਲ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਚੰਡੀਗੜ੍ਹ:
ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਉੱਘੇ ਸਿੱਖ ਇਤਿਹਾਸਕਾਰ ਜੇ.ਐਸ. ਗਰੇਵਾਲ ਦੇ ਅਚਾਨਕ ਦਿਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।
ਜ਼ਿਕਰਯੋਗ ਹੈ ਕਿ ਪ੍ਰੋ. ਜੇ. ਐਸ. ਗਰੇਵਾਲ ਇੱਕ ਪ੍ਰਸਿੱਧ ਭਾਰਤੀ ਇਤਿਹਾਸਕਾਰ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ (ਜੀ.ਐਨ.ਡੀ.ਯੂ.) ਦੇ ਸਾਬਕਾ ਵਾਈਸ-ਚਾਂਸਲਰ ਸਨ।
ਆਪਣੇ ਸ਼ੋਕ ਸੰਦੇਸ਼ ਵਿੱਚ ਬੈਂਸ ਨੇ ਪ੍ਰੋ. ਗਰੇਵਾਲ ਨੂੰ ਇੱਕ ਉੱਘੇ ਸਿੱਖ ਇਤਿਹਾਸਕਾਰ ਅਤੇ ਵਿਦਵਾਨ ਦੱਸਿਆ।
ਦੁਖੀ ਪਰਿਵਾਰ, ਰਿਸ਼ਤੇਦਾਰਾਂ ਅਤੇ ਦੋਸਤਾਂ-ਮਿੱਤਰਾਂ ਨਾਲ ਦਿਲੀ ਹਮਦਰਦੀ ਪ੍ਰਗਟ ਕਰਦਿਆਂ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਕਰਨ ਦਾ ਬਲ ਬਖਸ਼ਣ।