Connect with us

Punjab

ਹਰਮੀਤ ਸਿੰਘ ਪਠਾਣਮਾਜਰਾ ਗ੍ਰਿਫ਼ਤਾਰ

Published

on

‘ਆਪ’ ਦੇ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੂੰ ਪਟਿਆਲਾ ਪੁਲਿਸ ਵੱਲੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ, ਉਨ੍ਹਾਂ ਉੱਤੇ ਬਲਾਤਕਾਰ ਅਤੇ ਧੋਖਾਧੜੀ ਵਰਗੇ ਗੰਭੀਰ ਇਲਜ਼ਾਮ ਲੱਗੇ ਹਨ।

ਪੁਲਿਸ ਦੇ ਅਨੁਸਾਰ, ਪੀੜਤਾ ਦੀ ਸ਼ਿਕਾਇਤ ਤੋਂ ਬਾਅਦ ਮਾਮਲੇ ਦੀ ਜਾਂਚ ਕੀਤੀ ਗਈ, ਜਿਸ ਤੋਂ ਬਾਅਦ ਇਹ ਵੱਡੀ ਕਾਰਵਾਈ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਮਾਮਲੇ ਨਾਲ ਜੁੜੇ ਹੋਰ ਵੀ ਕਈ ਤੱਥ ਸਾਹਮਣੇ ਆ ਰਹੇ ਹਨ, ਜਿਨ੍ਹਾਂ ਦੀ ਪੁਲਿਸ ਵੱਲੋਂ ਜਾਂਚ ਜਾਰੀ ਹੈ।

ਇਸ ਗ੍ਰਿਫ਼ਤਾਰੀ ਨਾਲ ਸਿਆਸੀ ਮਾਹੌਲ ਵੀ ਗਰਮ ਹੋ ਗਿਆ ਹੈ, ਅਤੇ ਵਿਰੋਧੀ ਧਿਰ ਵੱਲੋਂ ਸਰਕਾਰ ‘ਤੇ ਸਵਾਲ ਖੜੇ ਕੀਤੇ ਜਾ ਰਹੇ ਹਨ।

ਕੀ ਹੈ ਮਾਮਲਾ ?

2025 ਵਿੱਚ ਪਠਾਣਮਾਜਰਾ ਉੱਤੇ ਇੱਕ ਔਰਤ ਵੱਲੋਂ ਬਲਾਤਕਾਰ, ਧੋਖਾਧੜੀ ਅਤੇ ਧਮਕੀ ਦੇ ਦੋਸ਼ ਲਗਾਏ ਗਏ, ਜਿਨ੍ਹਾਂ ਤਹਿਤ ਪਟਿਆਲਾ ਦੇ ਸਿਵਲ ਲਾਈਨਜ਼ ਥਾਣੇ ਵਿੱਚ ਮਾਮਲਾ ਦਰਜ ਹੋਇਆ। ਉਨ੍ਹਾਂ ਨੂੰ ਕਰਨਾਲ ਤੋਂ ਗ੍ਰਿਫ਼ਤਾਰ ਕੀਤਾ ਗਿਆ ਪਰ ਉਹ ਪੁਲਿਸ ਹਿਰਾਸਤ ਤੋਂ ਫਰਾਰ ਹੋ ਗਏ। ਪਟਿਆਲਾ ਅਦਾਲਤ ਨੇ ਉਨ੍ਹਾਂ ਦੀ ਅਗਾਊਂ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਅਤੇ ਉਨ੍ਹਾਂ ਨੂੰ 12 ਨਵੰਬਰ 2025 ਤੱਕ ਹਾਜ਼ਰ ਹੋਣ ਦਾ ਹੁਕਮ ਦਿੱਤਾ। ਅਦਾਲਤੀ ਹੁਕਮਾਂ ਦੀ ਉਲੰਘਣਾ ਹੋਣ ’ਤੇ ਉਨ੍ਹਾਂ ਨੂੰ ਭਗੌੜਾ ਘੋਸ਼ਿਤ ਕਰਨ ਦੀ ਚੇਤਾਵਨੀ ਦਿੱਤੀ ਗਈ ਸੀ ।