Politics
ਹਰਸਿਮਰਤ ਕੌਰ ਬਾਦਲ ਨੇ ਮਾਰੀ ਕੇਂਦਰੀ ਵਜ਼ੀਰੀ ਨੂੰ ਠੋਕਰ
ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ੀਰੀ ਕੇਂਦਰੀ ਵਜ਼ੀਰੀ ਤੋਂ ਦਿੱਤਾ ਅਸਤੀਫ਼ਾ

ਹਰਸਿਮਰਤ ਕੌਰ ਬਾਦਲ ਨੇ ਕੇਂਦਰੀ ਵਜ਼ੀਰੀ ਤੋਂ ਦਿੱਤਾ ਅਸਤੀਫ਼ਾ
ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਕਿਸਮ ਦਾ ਕੋਈ ਸਮਝੌਤਾ ਸ਼੍ਰੋਮਣੀ ਅਕਾਲੀ ਦਲ ਨੂੰ ਮਨਜ਼ੂਰ ਨਹੀਂ-ਸੁਖਬੀਰ ਬਾਦਲ
ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੀ ਹਾਂ-ਹਰਸਿਮਰਤ
ਅਸਤੀਫ਼ੇ ਵਜੋਂ ਪ੍ਰਧਾਨ ਮੰਤਰੀ ਨੂੰ ਦਿੱਤਾ ਤੋਹਫ਼ਾ
17 ਸਤੰਬਰ : ਖੇਤੀ ਆਰਡੀਨੈਂਸ ਦਾ ਮੁੱਦਾ ਪੰਜਾਬ ਵਿੱਚ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਪੰਜਾਬ ਦੇ ਕਿਸਾਨ ਹੁਣ ਖੇਤਾਂ ਤੋਂ ਸੜਕਾਂ ਤੇ ਆ ਗਏ ਹਨ,ਪੰਜਾਬ ਦੀਆਂ ਬਹੁਤ ਸਾਰੀਆਂ ਰਾਜਨੀਤਿਕ ਹਸਤੀਆਂ ਵੀ ਇਸ ਕਿਸਾਨ ਮਾਰੂ ਆਰਡੀਨੈਂਸ ਦਾ ਵਿਰੋਧ ਕਰ ਰਹੀਆਂ ਹਨ। ਲੋਕ ਸਭਾ ਵਿੱਚ ਵੀ ਪੰਜਾਬ ਦੇ ਲੀਡਰਾਂ ਵੱਲੋਂ ਇਹਨਾਂ ਬਿੱਲਾਂ ਦਾ ਵਿਰੋਧ ਕੀਤਾ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੁਖਬੀਰ ਸਿੰਘ ਬਾਦਲ ਨੇ ਅੱਜ ਲੋਕ ਸਭਾ ਵਿੱਚ ਬੋਲਦੇ ਹੋਏ ਕਿਹਾ ਪੰਜਾਬ ਨੂੰ ਦੇਸ਼ ਦਾ ਅੰਨ ਭੰਡਾਰ ਮੰਨਿਆ ਜਾਂਦਾ ਹੈ, ਅਤੇ ਇਸ ਲਈ ਖੇਤੀ ਆਧਾਰਿਤ ਕਿਸੇ ਵੀ ਕਾਨੂੰਨ ਰਾਹੀਂ ਪੰਜਾਬ ਤੇ ਪੰਜਾਬ ਦੇ ਕਿਸਾਨਾਂ ਦੇ ਹਿੱਤਾਂ ਨਾਲ ਕਿਸੇ ਕਿਸਮ ਦਾ ਕੋਈ ਸਮਝੌਤਾ ਸ਼੍ਰੋਮਣੀ ਅਕਾਲੀ ਦਲ ਨੂੰ ਮਨਜ਼ੂਰ ਨਹੀਂ। ਸੁਖਬੀਰ ਬਾਦਲ ਨੇ ਕਿਹਾ ਕਿ ਕਿਸਾਨ ਖੇਤੀ ਨੂੰ ਆਪਣਾ ਬੱਚਾ ਸਮਝਦਾ ਹੈ।
ਸੁਖਬੀਰ ਸਿੰਘ ਬਾਦਲ ਨੇ ਲੋਕ ਸਭਾ ਵਿੱਚ ਇਸਦਾ ਵਿਰੋਧ ਕੀਤਾ ਅਤੇ ਇਹ ਗੱਲ ਸਪਸ਼ਟ ਕੀਤੀ ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਕਿਸਾਨਾਂ ਦੇ ਨਾਲ ਹੈ। ਇਸਦੇ ਨਾਲ ਹੀ ਹਰਸਿਮਰਤ ਕੌਰ ਬਾਦਲ ਨੇ ਵੀ ਖੇਤੀ ਆਰਡੀਨੈਂਸ ਦਾ ਵਿਰੋਧ ਕਰਦੇ ਹੋਏ ਆਪਣੀ ਕੇਂਦਰੀ ਵਜ਼ੀਰੀ ਤੋਂ ਅਸਤੀਫ਼ਾ ਦੀ ਪੇਸ਼ਕਸ਼ ਦਿੱਤੀ ਸੀ ਅਤੇ ਬਾਅਦ ਵਿੱਚ ਉਹਨਾਂ ਕੇਂਦਰੀ ਫ਼ੂਡ ਪ੍ਰੋਸੈਸਿੰਗ ਉਦਯੋਗ ਮੰਤਰੀ ਦੀ ਅਹੁਦੇ ਅਸਤੀਫ਼ਾ ਦੇ ਦਿੱਤਾ ਹੈ।ਇਸਦੀ ਜਾਣਕਾਰੀ ਉਹਨਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਟਵੀਟਰ ਰਾਹੀਂ ਦਿੱਤੀ,ਹਰਸਿਮਰਤ ਕੌਰ ਬਾਦਲ ਨੇ ਲਿਖਿਆ ‘ਕਿਸਾਨ ਵਿਰੋਧੀ ਆਰਡੀਨੈਂਸ ਅਤੇ ਕਾਨੂੰਨ ਦੇ ਵਿਰੋਧ ਵਿੱਚ ਮੈਂ ਕੇਂਦਰੀ ਮੰਤਰੀ ਮੰਡਲ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮੈਨੂੰ ਮਾਣ ਹੈ ਕਿ ਮੈਂ ਕਿਸਾਨਾਂ ਨਾਲ ਉਨ੍ਹਾਂ ਦੀ ਧੀ ਅਤੇ ਭੈਣ ਬਣ ਕੇ ਖੜ੍ਹੀ ਹਾਂ।
ਸ਼੍ਰੋਮਣੀ ਅਕਾਲੀ ਦਲ ਦਾ ਬੀਜੇਪੀ ਨਾਲ ਪੁਰਾਣਾ ਰਿਸ਼ਤਾ ਸੀ,ਪਰ ਲੱਗਦਾ ਹੈ ਹੁਣ ਇਸ ਰਿਸ਼ਤੇ ਵਿੱਚ ਹਰਸਿਮਰਤ ਕੌਰ ਬਾਦਲ ਦੇ ਅਸਤੀਫੇ ਨਾਲ ਖਟਾਸ ਆ ਸਕਦੀ ਹੈ। ਅੱਜ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਹੈ ਤੇ ਮੋਦੀ ਦੇ ਜਨਮ ਦਿਨ ਤੇ ਹਰਸਿਮਰਤ ਬਾਦਲ ਨੇ ਦਿੱਤਾ ਇਹ ਤੋਹਫ਼ਾ।
Continue Reading