Uncategorized
ਹਰਸਿਮਰਤ ਕੌਰ ਬਾਦਲ ਨੇ ਜਿੱਤਿਆ ਬਠਿੰਡਾ, ਤਖ਼ਤ ਸ੍ਰੀ ਦਮਦਮਾ ਸਾਹਿਬ ਜਾ ਕੇ ਗੁਰੂ ਸਾਹਿਬ ਦਾ ਕੀਤਾ ਸ਼ੁਕਰਾਨਾ

PUNJAB : ਬਠਿੰਡਾ ਲੋਕ ਸਭਾ ਹਲਕੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਦੀ ਜਿੱਤ ਹੋਈ ਹੈ । ਹਰਸਿਮਰਤ ਕੌਰ ਬਾਦਲ ਚੌਥੀ ਵਾਰ ਮੈਂਬਰ ਪਾਰਲੀਮੈਂਟ ਬਣੀ ਹੈ |ਹਰਸਿਮਰਤ ਕੌਰ ਬਾਦਲ ਨੇ 3,75,019 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ|
ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਹਲਕਾ ਜਿੱਤਣ ਤੋਂ ਬਾਅਦ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਨਤਮਸਤਕ ਹੋਏ| ਜਿੱਥੇ ਉਨ੍ਹਾਂ ਨੇ ਮੱਥਾ ਟੇਕਿਆ ਅਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ | ਇਸ ਜਿੱਤ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਨੇ ਬਠਿੰਡਾ ਲੋਕ ਸਭਾ ਹਲਕੇ ਦੇ ਲੋਕਾਂ ਦਾ ਧੰਨਵਾਦ ਕੀਤਾ ਹੈ।
49656 ਹਜ਼ਾਰ ਤੋਂ ਜ਼ਿਆਦਾ ਵੋਟਾਂ ਦੇ ਨਾਲ ਦਿੱਤੀ ਮਾਤ
ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ 3,75,019 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ| 49656 ਵੋਟਾਂ ਨਾਲ ਆਪ ਦੇ ਗੁਰਮੀਤ ਸਿੰਘ ਖੁੱਡੀਆਂ ਨੂੰ ਹਰਾਇਆ ਹੈ । ਕਾਂਗਰਸ ਦੇ ਜੀਤ ਮੋਹਿੰਦਰ ਸਿੰਘ ਸਿੱਧੂ ਤੀਜੇ ਸਥਾਨ ‘ਤੇ ਰਹੇ ਅਤੇ ਭਾਜਪਾ ਸੀਟ ਤੋਂ ਪਰਮਪਾਲ ਕੌਰ ਸਿੱਧੂ ਚੌਥੇ ਸਥਾਨ ‘ਤੇ ਰਹੀ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ , ਸਿਮਰਨਜੀਤ ਸਿੰਘ ਮਾਨ) ਪੰਜਵੇਂ ਸਥਾਨ ‘ਤੇ ਰਹੇ।