Connect with us

Punjab

ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਪਹੁੰਚੇ ਡੇਰਾ ਬਿਆਸ,ਬਾਬਾ ਗੁਰਿੰਦਰ ਢਿੱਲੋਂ ਨਾਲ ਕੀਤੀ ਮੁਲਾਕਾਤ

Published

on

ਬਿਆਸ 11ਸਤੰਬਰ 2023:  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਸੋਮਵਾਰ ਨੂੰ ਅੰਮ੍ਰਿਤਸਰ ਦੇ ਰਾਧਾ ਸੁਆਮੀ ਸਤਿਸੰਗ ਬਿਆਸ ਪਹੁੰਚੇ ਅਤੇ ਡੇਰਾ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਓਥੇ ਹੀ ਦੱਸ ਦੇਈਏ ਕਿ ਇਹ ਮੁਲਾਕਾਤ ਦੋਵਾਂ ਵਿਚਾਲੇ ਕਰੀਬ ਇਕ ਘੰਟੇ ਤੱਕ ਚੱਲੀ।

Image

ਇਸ ਮੁਲਾਕਾਤ ਤੋਂ ਬਾਅਦ ਮੁੱਖ ਮੰਤਰੀ ਮਨੋਹਰ ਲਾਲ ਨੇ ਟਵੀਟ ਕੀਤਾ- ਅੱਜ ਰਾਧਾ ਸੁਆਮੀ ਸਤਿਸੰਗ ਬਿਆਸ (ਅੰਮ੍ਰਿਤਸਰ) ਪਹੁੰਚ ਕੇ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦਾ ਆਸ਼ੀਰਵਾਦ ਲਿਆ।

Image

ਸਮਾਜ ਵਿੱਚ ਫੈਲੀਆਂ ਬੁਰਾਈਆਂ ਨੂੰ ਦੂਰ ਕਰਨ ਵਿੱਚ ਸੰਤਾਂ-ਮਹਾਂਪੁਰਸ਼ਾਂ ਦਾ ਹਮੇਸ਼ਾ ਹੀ ਬੇਮਿਸਾਲ ਯੋਗਦਾਨ ਰਿਹਾ ਹੈ ਅਤੇ ਰਾਧਾ ਸੁਆਮੀ ਸਤਿਸੰਗ ਸਥਲ ਵੱਲੋਂ ਸਮਾਜ ਸੇਵਾ ਵਿੱਚ ਜੋ ਬੇਮਿਸਾਲ ਕਾਰਜ ਕੀਤਾ ਜਾ ਰਿਹਾ ਹੈ ਉਹ ਬਹੁਤ ਹੀ ਸ਼ਲਾਘਾਯੋਗ ਹੈ।

 

Image