Haryana
ਹਰਿਆਣਾ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਵੱਡਾ ਤੋਹਫਾ

ਚੰਡੀਗੜ੍ਹ : ਹਰਿਆਣਾ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਦਰਅਸਲ, ਸਰਕਾਰ ਨੇ ਗੰਨੇ ਦੀਆਂ ਕੀਮਤਾਂ ਵਿੱਚ ਰੁਪਏ ਦਾ ਵਾਧਾ ਕੀਤਾ ਹੈ। ਇਸ ਵਾਧੇ ਤੋਂ ਬਾਅਦ ਰਾਜ ਵਿੱਚ ਗੰਨੇ ਦਾ ਰੇਟ 362 ਰੁਪਏ ਹੋ ਗਿਆ ਹੈ। ਹਰਿਆਣਾ ਦੇ ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਇਹ ਐਲਾਨ ਕੀਤਾ ਹੈ।
ਖੇਤੀਬਾੜੀ ਮੰਤਰੀ ਜੇਪੀ ਦਲਾਲ ਨੇ ਕਿਹਾ ਕਿ ਹੁਣ ਕਿਸਾਨਾਂ ਨੂੰ ਵੀ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦਾ ਮੂੰਹ ਮਿੱਠਾ ਕਰਵਾਉਣਾ ਚਾਹੀਦਾ ਹੈ। ਦੱਸ ਦੇਈਏ ਕਿ ਹੁਣ ਰਾਜ ਵਿੱਚ ਗੰਨੇ ਦਾ ਰੇਟ ਇੱਕ ਵਾਰ ਫਿਰ ਪੰਜਾਬ ਨਾਲੋਂ ਵੱਧ ਗਿਆ ਹੈ।