National
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਚ ਦੀ ਵਿਗੜੀ ਸਿਹਤ, ਹਸਪਤਾਲ ‘ਚ ਭਰਤੀ

ਅੰਬਾਲਾ : ਇਸ ਸਮੇਂ ਦੀ ਵੱਡੀ ਖਬਰ ਹਰਿਆਣਾ ਤੋਂ ਆ ਰਹੀ ਹੈ ਜਿੱਥੇ ਹਰਿਆਣਾ ਦੇ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਵਿਗੜ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਗ੍ਰਹਿ ਮੰਤਰੀ ਅਨਿਲ ਵਿਜ ਦੇ ਆਕਸੀਜਨ ਦੇ ਪੱਧਰ ਵਿੱਚ ਗਿਰਾਵਟ ਹੈ ਅਤੇ ਇਸ ਕਾਰਨ ਉਨ੍ਹਾਂ ਨੂੰ ਅੰਬਾਲਾ ਸਥਿਤ ਉਨ੍ਹਾਂ ਦੇ ਘਰ ਆਕਸੀਜਨ ਸਪੋਰਟ ਉੱਤੇ ਰੱਖਿਆ ਗਿਆ ਹੈ। ਦੱਸ ਦਈਏ ਕਿ ਸ਼ਨੀਵਾਰ ਨੂੰ ਹੋਣ ਵਾਲਾ ਜਨਤਾ ਦਰਬਾਰ ਅਨਿਲ ਵਿੱਜ ਦੀ ਖਰਾਬ ਸਿਹਤ ਦੇ ਕਾਰਨ ਰੱਦ ਕਰ ਦਿੱਤਾ ਗਿਆ ਹੈ।
ਵਿਜ ਦੇ ਮੀਡੀਆ ਕੋਆਰਡੀਨੇਟਰ ਵਿਜੇਂਦਰ ਚੌਹਾਨ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੰਤਰੀ ਵਿਜ ਦੀ ਖਰਾਬ ਸਿਹਤ ਦੇ ਕਾਰਨ, ਅੰਬਾਲਾ ਛਾਉਣੀ ਰੈਸਟ ਹਾਸ ਵਿਖੇ ਹਰ ਹਫਤੇ ਸ਼ਨੀਵਾਰ ਨੂੰ ਹੋਣ ਵਾਲਾ ਜਨਤਾ ਦਰਬਾਰ ਇਸ ਸ਼ਨੀਵਾਰ ਲਈ ਮੁਲਤਵੀ ਕਰ ਦਿੱਤਾ ਗਿਆ ਹੈ।
ਦੱਸ ਦੇਈਏ ਕਿ ਕੁਝ ਸਮਾਂ ਪਹਿਲਾਂ ਅਨਿਲ ਵਿਜ ਕੋਰੋਨਾ ਵਾਇਰਸ ਦੀ ਲਪੇਟ ਵਿੱਚ ਆ ਗਏ ਸਨ। ਅਨਿਲ ਵਿੱਜ ਟੀਕੇ ਦੇ ਅਜ਼ਮਾਇਸ਼ ਵਿੱਚ ਸ਼ਾਮਲ ਹੋਏ ਹਨ। ਵੈਕਸੀਨ ਲਗਵਾਉਣ ਤੋਂ ਬਾਅਦ ਵੀ, ਉਨ੍ਹਾਂ ਦੀ ਸਿਹਤ ਵਿੱਚ ਕੁਝ ਖਰਾਬ ਸੀ।