National
ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਐਲਾਨ
HARYANA : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 19 ਜਨਵਰੀ ਨੂੰ ਹੋਣਗੀਆਂ। ਚੋਣਾਂ ਦਾ ਨਤੀਜਾ 19 ਜਨਵਰੀ ਦੀ ਸ਼ਾਮਨੂੰ ਹੀ ਆ ਜਾਵੇਗਾ। ਕੁੱਲ 40 ਵਾਰਡਾਂ ਲਈ ਹੋਣ ਵਾਲੀਆਂ ਚੋਣਾਂ ਵਿੱਚ ਕਿਸਮਤ ਅਜ਼ਮਾਉਣ ਦੇ ਚਾਹਵਾਨ ਉਮੀਦਵਾਰ 20 ਤੋਂ 28 ਦਸੰਬਰ ਤੱਕ ਨਾਮਜ਼ਦਗੀ ਪੱਤਰ ਦਾਖਲ ਕਰ ਸਕਣਗੇ। ਸਿਰਫ਼ ਅੰਮ੍ਰਿਤਧਾਰੀ ਸਿੱਖ ਹੀ ਚੋਣ ਲੜ ਸਕਦੇ ਹਨ ਜਿਨ੍ਹਾਂ ਦੀ ਉਮਰ ਘੱਟੋ-ਘੱਟ 25 ਸਾਲ ਹੋਵੇ। ਵੋਟਿੰਗ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (EVM) ਰਾਹੀਂ ਹੋਵੇਗੀ।
ਗੁਰਦੁਆਰਾ ਚੋਣ ਕਮਿਸ਼ਨਰ ਸੇਵਾਮੁਕਤ ਜਸਟਿਸ ਐਚਐਸ ਭੱਲਾ ਨੇ ਮੰਗਲਵਾਰ ਨੂੰ ਐਚਐਸਜੀਪੀਸੀ ਚੋਣ ਪ੍ਰੋਗਰਾਮ ਜਾਰੀ ਕੀਤਾ। 2014 ਤੋਂ, ਕਮੇਟੀ ਦਾ ਸੰਚਾਲਨ ਸਰਕਾਰ ਦੁਆਰਾ ਨਾਮਜ਼ਦ ਮੈਂਬਰਾਂ ਦੁਆਰਾ ਕੀਤਾ ਜਾਂਦਾ ਹੈ।
ਚੋਣ ਸ਼ਡਿਊਲ ਅਨੁਸਾਰ ਉਮੀਦਵਾਰਾਂ ਨੂੰ ਗੁਰਦੁਆਰਾ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨਾਂ ਲਈ ਨਿਰਧਾਰਤ ਤਰਜੀਹੀ ਕ੍ਰਮ ਵਿੱਚੋਂ ਤਿੰਨ ਨਿਸ਼ਾਨ ਭਰਨੇ ਹੋਣਗੇ। ਸਬੰਧਤ ਵਾਰਡ ਦੀ ਵੋਟਰ ਸੂਚੀ ਵਿੱਚ ਸ਼ਾਮਲ ਅੰਮ੍ਰਿਤਧਾਰੀ ਸਿੱਖ ਹੀ ਚੋਣ ਲੜ ਸਕਣਗੇ।