Connect with us

Punjab

ਵਿਆਹ ਦੀਆਂ ਖੁਸ਼ੀਆਂ ਬਦਲੀਆਂ ਮਾਤਮ ‘ਚ, ਫੌਜੀ ਜਵਾਨ ਨੇ ਫਾਹਾ ਲੈ ਕੇ ਚੁੱਕਿਆ ਖੌਫਨਾਕ ਕਦਮ

Published

on

ਜਲੰਧਰ ‘ਚ ਏਅਰ ਫੋਰਸ ਦੇ ਜਵਾਨ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਉੱਤਰ ਪ੍ਰਦੇਸ਼ ਦੇ ਪ੍ਰਯਾਗਰਾਜ ‘ਚ ਜਵਾਨ ਦੀਪਕ ਸ਼ਰਮਾ (26) ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਜਾਣਕਾਰੀ ਮੁਤਾਬਿਕ ਦੀਪਕ ਸ਼ਰਮਾ ਮੂਲ ਰੂਪ ਵਿੱਚ ਉੱਤਰ ਪ੍ਰਦੇਸ਼ ਦੇ ਹੰਡਿਆਇਆ ਦੇ ਪਿੰਡ ਰਸੂਲਪੁਰ ਦਾ ਰਹਿਣ ਵਾਲਾ ਸੀ। ਦੱਸਿਆ ਜਾ ਰਿਹਾ ਹੈ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਆਪਣੇ ਕਮਰੇ ‘ਚ ਸੌਣ ਗਿਆ ਸੀ। ਸਵੇਰੇ ਜਦੋਂ ਉਹ ਕਾਫੀ ਦੇਰ ਤੱਕ ਕਮਰੇ ਤੋਂ ਬਾਹਰ ਨਹੀਂ ਆਇਆ ਤਾਂ ਪਰਿਵਾਰਕ ਮੈਂਬਰਾਂ ਨੇ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਫਾਹੇ ਨਾਲ ਲਟਕਦੀ ਮਿਲੀ।

ਦੀਪਕ ਜਲੰਧਰ ਦੇ ਆਦਮਪੁਰ ਏਅਰਬੇਸ ‘ਤੇ ਤਾਇਨਾਤ ਸੀ। ਦੱਸਿਆ ਜਾ ਰਿਹਾ ਹੈ ਕਿ ਸਿਪਾਹੀ ਦਾ 11 ਮਾਰਚ ਨੂੰ ਵਿਆਹ ਹੋਇਆ ਸੀ, ਜਿਸ ਕਾਰਨ ਉਹ 2 ਮਾਰਚ ਨੂੰ ਛੁੱਟੀ ਲੈ ਕੇ ਘਰ ਪਰਤਿਆ ਸੀ। ਵਿਆਹ ਦੀਆਂ ਖੁਸ਼ੀਆਂ ਅਜੇ ਖਤਮ ਨਹੀਂ ਹੋਈਆਂ ਸਨ ਕਿ ਨੌਜਵਾਨ ਦੀ ਮੌਤ ਨਾਲ ਘਰ ‘ਚ ਮਾਤਮ ਛਾ ਗਿਆ। ਪਰਿਵਾਰਕ ਮੈਂਬਰ ਉਸ ਨੂੰ ਹਸਪਤਾਲ ਲੈ ਗਏ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਇਸ ਘਟਨਾ ਦੀ ਸੂਚਨਾ ਪੁਲਿਸ ਨੂੰ ਦੇ ਦਿੱਤੀ ਗਈ ਹੈ| ਪੁਲਿਸ ਨੇ ਕਾਰਵਾਈ ਕਰਦੇ ਹੋਏ ਕਿਹਾ ਕਿ ਫਿਲਹਾਲ ਉਨ੍ਹਾਂ ਨੂੰ ਕੋਈ ਸੁਸਾਈਡ ਨੋਟ ਨਹੀਂ ਮਿਲਿਆ ਹੈ। ਪੁਲਿਸ ਨੇ ਦੱਸਿਆ ਕਿ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।