Connect with us

Uncategorized

ਕੈਨੇਡਾ ‘ਚ ਆਪਣੀ ਪਤਨੀ ਦਾ ਕਤਲ ਕਰਨ ਤੋਂ ਬਾਅਦ ਨਦੀ ‘ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

Published

on

canada murder

ਕੈਨੇਡਾ ਦੇ ਸ਼ਹਿਰ ਮਾਂਟੀਰੀਅਲ ‘ਚ ਆਪਣੀ ਪਤਨੀ ਰਾਜਿੰਦਰ ਕੌਰ ਦਾ ਕਤਲ ਕਰਨ ਤੋਂ ਬਾਅਦ ਨਵਦੀਪ ਸਿੰਘ ਨੇ ਵੀ ਕੈਨੇਡਾ ਦੀ ਨਦੀ ਵਿਚ ਛਾਲ ਮਾਰ ਕੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਨਵਦੀਪ ਸਿੰਘ ਦੀਪ ਨਗਰ ਜਲੰਧਰ ਕੈਂਟ ਦੇ ਮਸ਼ਹੂਰ ਕਾਰੋਬਾਰੀ ਸੁਰਜੀਤ ਸਿੰਘ ਦਾ ਪੁੱਤਰ ਸੀ, ਜੋਕਿ ਪਿਛਲੇ ਕਈ ਸਾਲਾਂ ਤੋਂ ਆਪਣੀ ਪਤਨੀ ਅਤੇ ਦੋ ਬੱਚੀਆਂ 8 ਸਾਲ ਦੀ ਧੀ ਤੇ 6 ਸਾਲ ਦੇ ਪੁੱਤਰ ਸਮੇਤ ਕੈਨੇਡਾ ਵਿਚ ਰਹਿ ਰਿਹਾ ਸੀ। ਮੌਤ ਦੇ ਮੂੰਹ ’ਚ ਜਾਣ ਤੋਂ ਪਹਿਲਾਂ ਨਵਦੀਪ ਨੇ ਆਪਣੇ ਪਰਿਵਾਰ ਵਾਲਿਆਂ ਨੂੰ ਵੀ ਵੀਡੀਓ ਕਾਲ ਕਰਕੇ ਜਾਣਕਾਰੀ ਦਿੱਤੀ ਸੀ। ਇਸ ਦੌਰਾਨ ਮਿਲੀ ਜਾਣਕਾਰੀ ਅਨੁਸਾਰ ਨਵਦੀਪ ਦਾ ਕੁਝ ਦਿਨ ਪਹਿਲਾਂ ਆਪਣੀ ਪਤਨੀ ਰੂਬੀ ਨਾਲ ਮਾਮੂਲੀ ਝਗੜਾ ਹੋ ਗਿਆ ਸੀ, ਜਿਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਦੇ ਸਿਰ ‘ਚ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਕੇ ਉਸ ਦਾ ਕਤਲ ਕਰ ਦਿੱਤਾ ਸੀ।

ਪਤਨੀ ਰਾਜਿੰਦਰ ਕੌਰ ਪੁੱਤਰੀ ਅਮਰੀਕ ਸਿੰਘ ਟਾਂਡਾ ਹੁਸ਼ਿਆਰਪੁਰ ਦੀ ਰਹਿਣ ਵਾਲੀ ਸੀ। ਸਾਲ 2011 ‘ਚ ਉਨ੍ਹਾਂ ਦਾ ਵਿਆਹ ਨਵਦੀਪ ਨਾਲ ਹੋਇਆ ਸੀ। ਪਤਨੀ ਦੇ ਕਤਲ ਦਾ ਕੋਈ ਵੀ ਕਾਰਨ ਸਾਹਮਣੇ ਨਹੀਂ ਆਇਆ ਹੈ। ਨਾਲ ਹੀ ਕਿਹਾ ਜਾ ਰਿਹਾ ਹੈ ਕਿ ਕੈਨੇਡਾ ਪੁਲਿਸ ਨੇ ਨਵਦੀਪ ਦੀ ਲਾਸ਼ ਬਰਾਮਦ ਕਰਕੇ ਉਸ ਦੀ ਸ਼ਨਾਖਤ ਕਰਕੇ ਉਸ ਨੂੰ ਆਪਣੇ ਕਬਜ਼ੇ ਵਿਚ ਲੈ ਲਿਆ ਹੈ। ਕੈਨੇਡਾ ਪੁਲਿਸ ਵੱਲੋਂ ਇਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਨਵਦੀਪ ਦੇ ਪਿਤਾ ਹਾਰਡਵੇਅਰ ਦੇ ਮਸ਼ਹੂਰ ਕਾਰੋਬਾਰੀ ਸੁਰਜੀਤ ਸਿੰਘ ਨੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਨਵਦੀਪ ਤੇ ਨੂੰਹ ਰੂਬੀ ਦਾ ਅੰਤਿਮ ਸੰਸਕਾਰ ਦੀਪ ਨਗਰ ਵਿਚ ਹੀ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੋਵਾਂ ਦੀਆਂ ਲਾਸ਼ਾਂ ਕੈਨੇਡਾ ਤੋਂ ਭਾਰਤ ਲਿਆਉਣ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ।