Amritsar
ਅੰਮ੍ਰਿਤਸਰ ‘ਚ ਹੈੱਡ ਕਾਂਸਟੇਬਲ ਨੇ ਕੀਤੀ ਖੁਦਕੁਸ਼ੀ, ਨਵਜੋਤ ਸਿੱਧੂ ਦੇ ਪੈਂਟ ਗਿੱਲੇ ਕਰਨ ਵਾਲੇ ਬਿਆਨ ਦਾ ਹੋਇਆ ਵਿਰੋਧ
ਨਵਜੋਤ ਸਿੰਘ ਸਿੱਧੂ ਵੱਲੋਂ ਚੋਣਾਂ ਤੋਂ ਪਹਿਲਾਂ ਪੈਂਟ ਗਿੱਲੀ ਕਰਨ ਦੇ ਬਿਆਨ ਦਾ ਵਿਰੋਧ ਕਰਨ ਵਾਲੇ ਅੰਮ੍ਰਿਤਸਰ ਵਿੱਚ ਤਾਇਨਾਤ ਕਾਂਸਟੇਬਲ ਸੰਦੀਪ ਕੁਮਾਰ ਨੇ ਸੋਮਵਾਰ ਦੇਰ ਸ਼ਾਮ ਅਚਾਨਕ ਖੁਦਕੁਸ਼ੀ ਕਰ ਲਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ‘ਚ ਰਖਵਾ ਦਿੱਤਾ ਹੈ। ਮਾਂ ਦੇ ਲੁਧਿਆਣਾ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।
ਸੰਦੀਪ ਕੁਮਾਰ ਚੌਕੀ ਸ੍ਰੀ ਗੁਰੂ ਤੇਗ ਬਹਾਦਰ ਨਗਰ ਦੇ ਅਧੀਨ ਪੈਂਦੇ ਪੁਲੀਸ ਕੁਆਟਰ ਵਿੱਚ ਰਹਿ ਰਿਹਾ ਸੀ। ਸ਼ਾਮ ਨੂੰ ਬਾਹਰੋਂ ਕਿਸੇ ਨੇ ਉਸ ਦੀ ਲਾਸ਼ ਪੱਖੇ ਨਾਲ ਲਟਕਦੀ ਦੇਖੀ। ਜਿਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਸੰਦੀਪ ਦੀ ਲਾਸ਼ ਨੂੰ ਗਵਾਹਾਂ ਦੀ ਮੌਜੂਦਗੀ ‘ਚ ਉਤਾਰਿਆ ਗਿਆ। ਇਸ ਦੌਰਾਨ ਸੰਦੀਪ ਸਿੰਘ ਕੋਲੋਂ ਇਕ ਸੁਸਾਈਡ ਨੋਟ ਵੀ ਬਰਾਮਦ ਹੋਇਆ, ਜਿਸ ਬਾਰੇ ਪੁਲਸ ਅਜੇ ਕੋਈ ਜਾਣਕਾਰੀ ਸਾਂਝੀ ਨਹੀਂ ਕਰ ਰਹੀ।