Connect with us

Punjab

ਸਿਹਤ ਮੰਤਰੀ ਬਲਵੀਰ ਸਿੰਘ ਨੇ ਫਤਿਹਗੜ੍ਹ ਸਾਹਿਬ ਦੇ ਸਿਵਲ ਹਸਪਤਾਲ ‘ਚ ਮਾਰਿਆ ਛਾਪਾ

Published

on

ਪੰਜਾਬ ਦੇ ਸਿਹਤ ਮੰਤਰੀ ਡਾ.ਬਲਵੀਰ ਸਿੰਘ ਦੇ ਵੱਲੋਂ ਅੱਜ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਅਚਨਚੇਤ ਚੈਕਿੰਗ ਕੀਤੀ ਗਈ,ਜਿਸ ਦੌਰਾਨ ਉਹਨਾਂ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਤੇ ਉਹਨਾਂ ਨੂੰ ਮਿਲ ਰਹੀਆਂ ਸੁਵਿਧਾਵਾਂ ਬਾਰੇ ਵੀ ਜਾਣਕਾਰੀ ਪ੍ਰਾਪਤ ਕੀਤੀ।

ਚੈਕਿੰਗ ਦੌਰਾਨ ਸਿਹਤ ਮੰਤਰੀ ਨੇ ਕਿਹਾ ਕਿ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਜਿੱਥੇ ਦਵਾਈਆਂ ਅਤੇ ਮੈਡੀਕਲ ਟੈਸਟ ਫਰੀ ਕੀਤੇ ਜਾਂਦੇ ਹਨ ਉੱਥੇ ਹੀ ਸਰਕਾਰ ਵੱਲੋ “ਫਰਿਸ਼ਤੇ ਸਕੀਮ” ਸ਼ੁਰੂ ਕੀਤੀ ਗਈ ਹੈ, ਜੋ ਦੁਰਘਟਨਾਗ੍ਰਸਤ ਲੋਕਾਂ ਲਈ ਵਰਦਾਨ ਸਿੱਧ ਹੋ ਰਹੀ ਹੈ, ਜਿਸ ਦੇ ਤਹਿਤ ਕਿਤੇ ਵੀ ਦੁਰਘਟਨਾ ਗ੍ਰਸਤ ਮਰੀਜ਼ ਨੂੰ ਜਿਸ ਵੱਲੋਂ ਹਸਪਤਾਲ ਵਿੱਚ ਲਿਆ ਕੇ ਦਾਖਲ ਕਰਵਾਇਆ ਜਾਂਦਾ ਹੈ ਉਸ ਵਿਅਕਤੀ ਪਾਸੋਂ ਕਿਸੇ ਪ੍ਰਕਾਰ ਦੀ ਕੋਈ ਪੁੱਛ ਪੜਤਾਲ ਨਹੀਂ ਕੀਤੀ ਜਾਵੇਗੀ, ਸਗੋਂ ਸਰਕਾਰ ਵੱਲੋਂ ਉਸ ਦਾ ਵਿਸ਼ੇਸ਼ ਪ੍ਰਸੰਸਾ ਪੱਤਰ ਦੇ ਕੇ ਸਨਮਾਨ  ਕੀਤਾ ਜਾਵੇਗਾ।

ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਆਨ-ਲਾਈਨ ਜਾਣਕਾਰੀ ਹੋਵੇਗੀ ਮੁਹੱਈਆ

ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਸਰਕਾਰੀ ਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਹੁਣ ਸਾਰੀ ਜਾਣਕਾਰੀ ਆਨਲਾਈਨ ਮੁਹੱਈਆ ਕਰਵਾਈ ਜਾਏਗੀ ਕਿ ਕਿਸ ਹਸਪਤਾਲ ਵਿੱਚ ਮਰੀਜ਼ਾਂ ਲਈ ਕਿੰਨੇ ਬੈਡ ਖਾਲੀ ਪਏ ਹਨ ਜਿੱਥੇ ਮਰੀਜ਼ਾਂ ਨੂੰ ਲਿਆ ਕੇ ਭਰਤੀ ਕੀਤਾ ਜਾ ਸਕੇਗਾ ਤੇ ਇਸ ਉਪਰੰਤ ਅਗਲੀ ਇੱਛਾ ਮਰੀਜ਼ਾਂ ਦੇ ਵਾਰਸਾਂ ਦੀ ਹੋਵੇਗੀ ਕਿ ਕਿਸ ਹਸਪਤਾਲ ਵਿੱਚ ਲਿਜਾ ਕੇ ਉਹ ਆਪਣਾ ਇਲਾਜ ਕਰਵਾਉਣਾ ਚਾਹੁੰਦੇ ਹਨ ਜਦੋਂ ਕਿ ਸਰਕਾਰੀ ਹਸਪਤਾਲਾਂ ਵਿੱਚ ਮਰੀਜ਼ਾਂ ਦਾ ਸਾਰਾ ਇਲਾਜ ਮੁਫ਼ਤ ਕੀਤਾ ਜਾਵੇਗਾ।

ਹਸਪਤਾਲਾਂ ‘ਚ ਸਰਕਾਰੀ ਡਾਕਟਰਾਂ ਦੀ ਭਰਤੀ ਕਰਕੇ ਕਮੀ ਨੂੰ ਕੀਤਾ ਜਾ ਰਿਹਾ ਦੂਰ

ਸਿਹਤ ਮੰਤਰੀ ਡਾ. ਬਲਵੀਰ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਸਰਕਾਰੀ ਹਸਪਤਾਲਾਂ ਵਿੱਚ ਸੁਧਾਰ ਕਰਨ ਦੇ ਵੱਡੇ ਪੱਧਰ ਤੇ ਯਤਨ ਕੀਤੇ ਜਾ ਰਹੇ ਹਨ ਜਿਸ ਨੂੰ ਲੈ ਕੇ ਸਰਕਾਰੀ ਹਸਪਤਾਲਾਂ ਅਤੇ ਡਿਸਪੈਂਸਰੀਆਂ ਵਿੱਚ ਡਾਕਟਰਾਂ ਦੀ ਕਮੀ ਨੂੰ ਦੂਰ ਕਰਨ ਲਈ ਡਾਕਟਰਾਂ ਦੀ ਨਵੀਂ ਭਰਤੀ ਕੀਤੀ ਜਾ ਰਹੀ ਹੈ, ਕਿਉਂਕਿ ਐਮਬੀਬੀਐਸ ਡਾਕਟਰਾਂ ਦੀ ਕਮੀ ਦੇਖਣ ਨੂੰ ਮਿਲ ਰਹੀ ਹੈ ਕਿਉਂਕਿ ਬਹੁਤ ਸਾਰੇ ਡਾਕਟਰ ਆਪਣੀ ਅਗਲੇਰੀ ਪੜ੍ਹਾਈ (ਪੀ.ਜੀ) ਕਰਨ ਚਲੇ ਜਾਂਦੇ ਹਨ ਕੋਈ ਵਿਦੇਸ਼ ਚਲਾ ਗਿਆ ਜਾਂ ਕੋਈ ਸਪੈਸ਼ਲਾਈਜੇਸ਼ਨ ਕਰਨ ਲਈ ਚਲੇ ਜਾਂਦੇ ਹਨ ਜਿਸ ਕਾਰਨ ਲਗਾਤਾਰ ਡਾਕਟਰਾਂ ਦੀ ਗਿਣਤੀ ਘਟਦੀ ਰਹਿੰਦੀ ਹੈ ਤੇ ਕਈ ਰਿਜਾਇਨ ਤੱਕ ਕਰ ਜਾਂਦੇ ਹਨ।

ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਦੀ ਬਿਲਡਿੰਗ ਦਾ ਨਿਰਮਾਣ ਦਾ ਕੰਮ ਹੋਵੇਗਾ ਜਲਦ ਪੂਰਾ

ਡਾਕਟਰ ਬਲਵੀਰ ਸਿੰਘ ਨੇ ਕਿਹਾ ਕਿ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਵਿਖੇ ਬਿਲਡਿੰਗ ਦੇ ਨਿਰਮਾਣ ਕਾਰਜ ਜੋ ਧੀਮੀ ਗਤੀ ਨਾਲ ਚਲਦੇ ਹਨ ਉਸ ਨੂੰ ਜਲਦ ਪੂਰਾ ਕਰ ਲਿਆ ਜਾਵੇਗਾ ਜਿਸ ਦਾ ਉਹ ਖੁਦ ਵੀ ਨਿਰੀਖਣ ਕਰਨ ਲਈ ਪਹੁੰਚੇ ਹਨ । ਸਿਹਤ ਮੰਤਰੀ ਨੇ ਕਿਹਾ ਕਿ ਬਿਲਡਿੰਗ ਦੇ ਕਾਰਜ ਦਾ ਕੰਮ 95% ਪੂਰਾ ਹੋ ਚੁੱਕਾ ਹੈ।