Uncategorized
ਚੰਡੀਗੜ੍ਹ ਐਮਪੀ ਕਿਰਨ ਖੇਰ ਦੇ 8 ਕਰੋੜ ਦੇ ਧੋਖਾਧੜੀ ਮਾਮਲੇ ‘ਚ ਅੱਜ ਅਦਾਲਤ ਵਿੱਚ ਸੁਣਵਾਈ

18 ਦਸੰਬਰ 2023: ਚੰਡੀਗੜ੍ਹ ਦੀ ਸੰਸਦ ਮੈਂਬਰ ਕਿਰਨ ਖੇਰ ਨਾਲ ਧੋਖਾਧੜੀ ਦੇ ਮਾਮਲੇ ਵਿੱਚ ਪੁਲਿਸ ਅੱਜ ਅਦਾਲਤ ਵਿੱਚ ਆਪਣੀ ਸਟੇਟਸ ਰਿਪੋਰਟ ਪੇਸ਼ ਕਰੇਗੀ। ਅਦਾਲਤ ਨੇ ਮੁਲਜ਼ਮ ਚੈਤਨਿਆ ਦੀ ਗ੍ਰਿਫ਼ਤਾਰੀ ’ਤੇ ਅੱਜ ਤੱਕ ਰੋਕ ਲਾ ਦਿੱਤੀ ਸੀ। ਇਸ ਤੋਂ ਬਾਅਦ ਅਦਾਲਤ ਕੋਈ ਹੋਰ ਫੈਸਲਾ ਦੇਵੇਗੀ।
ਇਸ ਦੌਰਾਨ ਅਦਾਲਤ ਤੋਂ ਰਾਹਤ ਮਿਲਣ ਤੋਂ ਬਾਅਦ ਕਾਰੋਬਾਰੀ ਚੈਤਨਿਆ ਅਗਰਵਾਲ ਮਨੀਮਾਜਰਾ ਸਥਿਤ ਆਪਣੇ ਘਰ ਪਹੁੰਚ ਗਏ ਸਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਅਨੁਸਾਰ ਮਨੀਮਾਜਰਾ ਪੁਲੀਸ ਨੇ ਵੀ ਉਸ ਨੂੰ ਸੁਰੱਖਿਆ ਮੁਹੱਈਆ ਕਰਵਾਈ ਸੀ। ਉਨ੍ਹਾਂ ਦੀ ਰਿਹਾਇਸ਼ ‘ਤੇ ਦੋ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ।
ਚੈਤਨਿਆ ਅਗਰਵਾਲ ਸ਼ੁੱਕਰਵਾਰ ਸ਼ਾਮ ਨੂੰ ਥਾਣੇ ਗਿਆ ਅਤੇ ਆਪਣਾ ਬਿਆਨ ਦਰਜ ਕਰਵਾਇਆ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਉਸ ਨੇ ਪੁਲਸ ਨੂੰ ਦੱਸਿਆ ਹੈ ਕਿ ਉਸ ਨੇ ਸੰਸਦ ਮੈਂਬਰ ਕਿਰਨ ਖੇਰ ਤੋਂ 8 ਕਰੋੜ ਰੁਪਏ ਲਏ ਸਨ।