Punjab
ਲਾਰੈਂਸ ਇੰਟਰਵਿਊ ਮਾਮਲੇ ‘ਤੇ ਅੱਜ ਪੰਜਾਬ-ਹਰਿਆਣਾ ਹਾਈ ਕੋਰਟ ‘ਚ ਸੁਣਵਾਈ

14 ਦਸੰਬਰ 2023: ਜੇਲ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ‘ਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਸੁਣਵਾਈ ਹੋਣ ਜਾ ਰਹੀ ਹੈ| ਓਥੇ ਹੀ ਏਡੀਜੀਪੀ ਜੇਲ੍ਹ ਨੂੰ ਅੱਜ ਹਾਈ ਕੋਰਟ ਨੇ ਤਲਬ ਕੀਤਾ ਹੈ, ਪਿਛਲੀ ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਹਲਫ਼ਨਾਮਾ ਪੇਸ਼ ਕੀਤਾ ਗਿਆ ਸੀ,ਜਿਸ ਵਿੱਚ ਕਿਹਾ ਗਿਆ ਸੀ ਕਿ ਜੇਲ੍ਹਾਂ ਵਿੱਚ ਤਸਕਰੀ ਅਤੇ ਮੋਬਾਈਲਾਂ ਦੀ ਵਰਤੋਂ ਨੂੰ ਰੋਕਣ ਲਈ ਉਪਰਾਲੇ ਕੀਤੇ ਜਾ ਰਹੇ ਹਨ, ਜਾਂਚ ਕਮੇਟੀ ਨੂੰ ਲਾਰੇਂਸ ਬਿਸ਼ਨੋਈ ਦੇ ਇੰਟਰਵਿਊ ਮਾਮਲੇ ਦੀ ਜਾਂਚ ਕਰਨ ਅਤੇ ਰਿਪੋਰਟ ਪੇਸ਼ ਕਰਨ ਲਈ ਕੁਝ ਹੋਰ ਸਮਾਂ ਚਾਹੀਦਾ ਹੈ|