National
CM ਕੇਜਰੀਵਾਲ ਦੀ ਅੰਤਰਿਮ ਜ਼ਮਾਨਤ ‘ਤੇ ਸੁਪਰੀਮ ਕੋਰਟ ‘ਚ ਸੁਣਵਾਈ
DELHI CM ARVIND KEJRIWAL : ਸੁਪਰੀਮ ਕੋਰਟ ਅੱਜ ਇਸ ਗੱਲ ‘ਤੇ ਵਿਚਾਰ ਕਰੇਗ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਚੱਲ ਰਹੀਆਂ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਅੰਤਰਿਮ ਜ਼ਮਾਨਤ ਦਿੱਤੀ ਜਾਣੀ ਚਾਹੀਦੀ ਹੈ ਜਾਂ ਨਹੀਂ। ਸੁਪਰੀਮ ਕੋਰਟ ਦਾ ਅੱਜ ਦਾ ਫੈਸਲਾ ਤੈਅ ਕਰੇਗਾ ਕਿ ਅਰਵਿੰਦ ਕੇਜਰੀਵਾਲ ਤਿਹਾੜ ਜੇਲ੍ਹ ਤੋਂ ਬਾਹਰ ਆਉਣਗੇ ਜਾਂ ਨਹੀਂ।
ਸੁਪਰੀਮ ਕੋਰਟ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ‘ਚ ਅਰਵਿੰਦ ਕੇਜਰੀਵਾਲ ਦੀ ਪਟੀਸ਼ਨ ‘ਤੇ ਸੁਣਵਾਈ ਕਰੇਗਾ । ਪਿਛਲੀ ਸੁਣਵਾਈ ਵਿੱਚ ਹੀ ਸੁਪਰੀਮ ਕੋਰਟ ਨੇ ਸਾਫ਼ ਤੌਰ ‘ਤੇ ਈਡੀ ਨੂੰ ਤਿਆਰ ਰਹਿਣ ਲਈ ਕਿਹਾ ਸੀ।