Connect with us

Delhi

ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ

Published

on

ਦਿੱਲੀ 6 ਨਵੰਬਰ 2023: ਆਮ ਆਦਮੀ ਪਾਰਟੀ (ਆਪ) ਦੇ ਨੇਤਾ ਅਤੇ ਦਿੱਲੀ ਸਰਕਾਰ ਦੇ ਸਾਬਕਾ ਮੰਤਰੀ ਸਤੇਂਦਰ ਜੈਨ ਦੀ ਨਿਯਮਤ ਜ਼ਮਾਨਤ ‘ਤੇ ਅੱਜ ਸੁਪਰੀਮ ਕੋਰਟ ‘ਚ ਸੁਣਵਾਈ ਹੋਵੇਗੀ। ਮਨੀ ਲਾਂਡਰਿੰਗ ਨਾਲ ਜੁੜੇ ਮਾਮਲੇ ਦੀ ਸੁਣਵਾਈ ਜਸਟਿਸ ਏਐਸ ਬੋਪੰਨਾ ਅਤੇ ਜਸਟਿਸ ਬੇਲਾ ਐਮ ਤ੍ਰਿਵੇਦੀ ਦੀ ਬੈਂਚ ਕਰ ਰਹੀ ਹੈ।

ਅਦਾਲਤ ਨੇ 26 ਮਈ ਨੂੰ ਜੈਨ ਨੂੰ ਛੇ ਹਫ਼ਤਿਆਂ ਲਈ ਸ਼ਰਤੀਆ ਅੰਤਰਿਮ ਜ਼ਮਾਨਤ ਦਿੱਤੀ ਸੀ। ਅਦਾਲਤ ਨੇ ਕਿਹਾ ਸੀ ਕਿ ਸਤੇਂਦਰ ਮੀਡੀਆ ਨਾਲ ਗੱਲ ਨਹੀਂ ਕਰਨਗੇ ਅਤੇ ਬਿਨਾਂ ਇਜਾਜ਼ਤ ਦਿੱਲੀ ਨਹੀਂ ਛੱਡਣਗੇ। ਇਸ ਤੋਂ ਬਾਅਦ 9 ਅਕਤੂਬਰ ਨੂੰ ਹੋਈ ਸੁਣਵਾਈ ਦੌਰਾਨ ਅਦਾਲਤ ਨੇ ਅੰਤਰਿਮ ਜ਼ਮਾਨਤ 18 ਅਕਤੂਬਰ ਤੱਕ ਵਧਾ ਦਿੱਤੀ ਸੀ।

ਜੈਨ 31 ਮਈ 2022 ਤੋਂ ਹਿਰਾਸਤ ‘ਚ ਸੀ। 6 ਅਪ੍ਰੈਲ, 2023 ਨੂੰ ਦਿੱਲੀ ਹਾਈ ਕੋਰਟ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਤੋਂ ਬਾਅਦ, ਉਸਨੇ ਮਈ 2023 ਵਿੱਚ ਸੁਪਰੀਮ ਕੋਰਟ ਵਿੱਚ ਅਪੀਲ ਕੀਤੀ, ਜਿੱਥੋਂ ਉਸਨੂੰ 360 ਦਿਨਾਂ ਬਾਅਦ 42 ਦਿਨਾਂ ਲਈ ਜ਼ਮਾਨਤ ਮਿਲ ਗਈ।