Punjab
ਨਵਜੋਤ ਸਿੱਧੂ ਸੁਰੱਖਿਆ ਮਾਮਲੇ ‘ਚ ਅੱਜ ਸੁਣਵਾਈ: ਪੰਜਾਬ ਸਰਕਾਰ ਕਰੇਗੀ ਰਿਪੋਰਟ ਪੇਸ਼, ਜਾਣੋ ਵੇਰਵਾ

ਨਵਜੋਤ ਸਿੱਧੂ ਦੇ ਜੇਲ ਤੋਂ ਬਾਹਰ ਆਉਂਦੇ ਹੀ ਉਹਨਾਂ ਦੀ ਸਕਿਉਰਿਟੀ ਨੂੰ ਲੈ ਕੇ ਕਾਫ਼ੀ ਹਫੜਾ ਦਫੜੀ ਮੱਚ ਗਈ ਹੈ,ਇਸ ਨੂੰ ਲੈ ਕੇ ਸਿੱਧੂ ਨੇ ਕੋਰਟ ਦਾ ਦਰਵਾਜਾ ਖੜਕਾਇਆ ਹੈ | ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਉਹਨਾਂ ਦੀ ਜਾਨ ਨੂੰ ਖ਼ਤਰਾ ਦੱਸਦੇ ਕੋਰਟ ਦਾ ਰੁਖ਼ ਕੀਤਾ |
ਪੰਜਾਬ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਸੁਰੱਖਿਆ ਘਟਾਉਣ ਦੇ ਮਾਮਲੇ ਵਿੱਚ ਅੱਜ ਪੰਜਾਬ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣ ਜਾ ਰਹੀ ਹੈ। ਦੱਸ ਦੇਈਏ ਕਿ ਰੋਡ ਰੇਜ ਮਾਮਲੇ ‘ਚ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਿੱਧੂ ਦੀ ਸੁਰੱਖਿਆ ਘਟਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਨੇ ਹਾਈਕੋਰਟ ਦਾ ਰੁਖ ਕੀਤਾ ਸੀ। ਅੱਜ ਪੰਜਾਬ ਸਰਕਾਰ ਆਪਣੀ ਕਰੇਗੀ ਰਿਪੋਰਟ ਪੇਸ਼ ।
ਰੋਡ ਰੇਜ ਮਾਮਲੇ ‘ਚ ਇਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਨਵਜੋਤ ਸਿੱਧੂ ਹਾਲ ਹੀ ‘ਚ ਪਟਿਆਲਾ ਜੇਲ ਤੋਂ ਪਰਤੇ ਹਨ। ਇਸ ਤੋਂ ਬਾਅਦ ਹੀ ‘ਆਪ’ ਸਰਕਾਰ ਨੇ ਉਨ੍ਹਾਂ ਦੀ ਸੁਰੱਖਿਆ Z ਪਲੱਸ ਤੋਂ ਘਟਾ ਕੇ Y ਪਲੱਸ ਕਰ ਦਿੱਤੀ ਸੀ। ਜਿਸ ਤੋਂ ਬਾਅਦ ਉਸ ਨੇ ਹਾਈਕੋਰਟ ‘ਚ ਪਟੀਸ਼ਨ ਦਾਇਰ ਕੀਤੀ ਸੀ। ਪਿਛਲੇ ਮਹੀਨੇ 28 ਅਪ੍ਰੈਲ ਨੂੰ ਸੁਣਵਾਈ ਦੌਰਾਨ ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰ ਜਵਾਬ ਮੰਗਿਆ ਸੀ।
5 ਮਈ ਨੂੰ ਹੋਈ ਸੁਣਵਾਈ ‘ਚ ਪੰਜਾਬ ਸਰਕਾਰ ਬੈਕਫੁੱਟ ‘ਤੇ ਨਜ਼ਰ ਆਈ ਅਤੇ ਸਿੱਧੂ ਦੀ ਸੁਰੱਖਿਆ ਸਮੀਖਿਆ ਦੀ ਗੱਲ ਕਰਦੇ ਹੋਏ 12 ਮਈ ਨੂੰ ਰਿਪੋਰਟ ਪੇਸ਼ ਕਰਨ ਲਈ ਕਿਹਾ ਸੀ।