Punjab
ਪੰਜਾਬ ਮਹਿਲਾ ਕਮਿਸ਼ਨ ਚੇਅਰਪਰਸਨ ਮਾਮਲੇ ‘ਚ ਅੱਜ ਸੁਣਵਾਈ…

ਚੰਡੀਗੜ੍ਹ 14ਸਤੰਬਰ 2023: ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਸੂਬਾ ਸਰਕਾਰ ਵੱਲੋਂ ਅਹੁਦੇ ਤੋਂ ਹਟਾਉਣ ਦੇ ਮਾਮਲੇ ਵਿੱਚ ਅੱਜ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਹੈ। ਹਾਲਾਂਕਿ ਮਨੀਸ਼ਾ ਗੁਲਾਟੀ ਦੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਪਹਿਲਾਂ ਹੀ ਖਾਰਜ ਕਰ ਚੁੱਕੀ ਹੈ। ਪਰ ਹਾਈਕੋਰਟ ਵਿੱਚ ਅਜੇ ਤੱਕ ਇਸ ਮਾਮਲੇ ਦਾ ਨਿਪਟਾਰਾ ਨਹੀਂ ਹੋਇਆ ਹੈ।
ਦਰਅਸਲ, ਪੰਜਾਬ ਸਰਕਾਰ ਉਦੋਂ ਤੱਕ ਰਾਜ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਦੀ ਨਿਯੁਕਤੀ ਨਹੀਂ ਕਰ ਸਕੇਗੀ, ਜਦੋਂ ਤੱਕ ਇਸ ਮਾਮਲੇ ਦਾ ਹਾਈ ਕੋਰਟ ਵਿੱਚ ਹੱਲ ਨਹੀਂ ਹੋ ਜਾਂਦਾ। ਇਹੀ ਕਾਰਨ ਹੈ ਕਿ ਮਾਮਲੇ ਦੀ ਅੱਜ ਦੀ ਸੁਣਵਾਈ ਨੂੰ ਅਹਿਮ ਮੰਨਿਆ ਜਾ ਰਿਹਾ ਹੈ। ਜੇਕਰ ਅੱਜ ਮਾਮਲਾ ਸੁਲਝ ਜਾਂਦਾ ਹੈ ਤਾਂ ਇਸ ਨਾਲ ਪੰਜਾਬ ਸਰਕਾਰ ਲਈ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ ਨਿਯੁਕਤ ਕਰਨ ਦਾ ਰਾਹ ਪੱਧਰਾ ਹੋ ਜਾਵੇਗਾ।