Connect with us

Punjab

ਹੋਟਲ ‘ਚ ਖਾਣਾ ਖਾਣ ਤੋਂ ਬਾਅਦ ਗੱਡੀ ‘ਚ ਪਿਆ ਦਿਲ ਦਾ ਦੌਰਾ

Published

on

PUNJAB : ਪਿਛਲੇ ਪੰਜ ਸਾਲਾਂ ਤੋਂ ਕੈਨੇਡਾ ਦੇ ਸ਼ਹਿਰ ਟਰਾਟੋਂ ਵਿਖੇ ਰਹਿ ਰਹੇ ਫਾਜਿਲਕਾ ਜਿਲ੍ਹੇ ਦੇ ਪਿੰਡ ਕੰਧਵਾਲਾ ਹਾਜਰ ਖਾਂ ਵਾਸੀ ਰਵਿੰਦਰ ਪਾਲ ਸਿੰਘ ਉਰਫ ਕਾਕਾ ਵਿਰਕ ਦੀ ਅੱਜ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਕਾਕਾ ਵਿਰਕ 2019 ਤੋਂ ਟੋਰਾਂਟੋ ਵਿਚ ਰਹਿ ਰਿਹਾ ਹੈ |

ਕਾਕਾ ਵਿਰਕ ਦੀ ਉਮਰ 29 ਸਾਲ ਦੱਸੀ ਜਾ ਰਹੀ ਹੈ। ਉਹ 2019 ਵਿਚ ਟਰਾਟੋਂ ਵਿਖੇ ਗਿਆ ਸੀ। ਉਸ ਨੇ ਬੀ.ਟੈਕ ਸਿਵਲ ਦੀ ਡਿਗਰੀ ਕੀਤੀ ਹੋਈ ਸੀ। ਉਸਦੇ ਪਿਤਾ ਦਰਸ਼ਨ ਸਿੰਘ ਪੰਜਾਬ ਪੁਲਿਸ ਵਿਚ ਸਬ ਇੰਸਪੈਕਟਰ ਰਹੇ ਹਨ। ਜਿਨ੍ਹਾਂ ਦੀ ਪਹਿਲਾ ਹੀ ਮੌਤ ਹੋ ਚੁੱਕੀ ਹੈ। ਕਾਕਾ ਵਿਰਕ ਪਰਿਵਾਰ ਵਿਚੋਂ ਆਪਣੀਆਂ ਦੋ ਭੈਣਾ ਅਤੇ ਇਕ ਭਰਾ ਤੋਂ ਛੋਟਾ ਸੀ। ਉਹ ਗੀਤਕਾਰੀ ਅਤੇ ਗਾਇਕੀ ਦਾ ਸ਼ੌਕ ਰੱਖਦਾ ਸੀ। ਉਸ ਨੇ ਕੈਨੇਡਾ ਵਿਚ ਜਾ ਕੇ ਆਪਣੇ ਦੋ ਗੀਤ ਰਿਕਾਰਡ ਕਰਵਾਏ ਸੀ |

ਪਰਿਵਾਰਕ ਮੈਂਬਰਾਂ ਨੇ ਦਿੱਤੀ ਜਾਣਕਾਰੀ…

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹ ਆਪਣੇ ਦੋਸਤਾਂ ਨਾਲ ਬੀਤੀ ਰਾਤ ਹੋਟਲ ਵਿਚ ਖਾਣਾ ਖਾਣ ਲਈ ਗਿਆ ਸੀ । ਖਾਣਾ ਖਾਣ ਤੋਂ ਬਾਅਦ ਸਾਰੇ ਦੋਸਤ ਚਲੇ ਗਏ ਅਤੇ ਕਾਕਾ ਵਿਰਕ ਦੀ ਮੌਤ ਗੱਡੀ ਵਿਚ ਹੀ ਹੋ ਗਈ। ਜਿਸ ਦਾ ਪਤਾ ਉਥੇ ਤੈਨਾਤ ਸਰੁੱਖਿਆ ਗਾਰਡ ਤੋਂ ਲੱਗਾ ਹੈ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਸਰਕਾਰ ਤੋਂ ਉਸ ਦੀ ਮ੍ਰਿਤਕ ਦੇਹ ਜਲਦ ਹੀ ਪੰਜਾਬ ਲਿਆਉਣ ਦੀ ਮੰਗ ਕੀਤੀ ਹੈ।