Connect with us

Punjab

ਪੰਜਾਬ ‘ਚ ਗਰਮੀ ਦਾ ਕਹਿਰ, ਘਰੋਂ ਬਾਹਰ ਨਿਕਲਣਾ ਹੋਵੇਗਾ ਮੁਸ਼ਕਿਲ

Published

on

WEATHER NEWS: ਪੰਜਾਬ ਵਿੱਚ ਪਿਛਲੇ ਕੁਝ ਦਿਨਾਂ ਤੋਂ ਮੌਸਮ ਲਗਾਤਾਰ ਬਦਲ ਰਿਹਾ ਹੈ। ਮੀਂਹ ਤੋਂ ਬਾਅਦ ਤਾਪਮਾਨ ‘ਚ ਗਿਰਾਵਟ ਜ਼ਰੂਰ ਆਈ ਹੈ ਪਰ ਜਲਦ ਹੀ ਤਾਪਮਾਨ ਵਧਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਮੁਤਾਬਕ ਜਲਦੀ ਹੀ ਲੋਕਾਂ ਨੂੰ ਗਰਮੀ ਦਾ ਸਾਹਮਣਾ ਕਰਨਾ ਪਵੇਗਾ|

ਹਾਲਾਂਕਿ ਮੌਸਮ ਅਜੇ ਵੀ ਰਲਵਾਂ-ਮਿਲਵਾਂ ਹੈ ਅਤੇ ਸਵੇਰ ਅਤੇ ਸ਼ਾਮ ਨੂੰ ਮੌਸਮ ਠੰਡਾ ਰਹਿੰਦਾ ਹੈ, ਜਦੋਂ ਕਿ ਦੁਪਹਿਰ ਸਮੇਂ ਜ਼ਿਆਦਾ ਧੁੱਪ ਹੁੰਦੀ ਹੈ, ਪਰ ਆਉਣ ਵਾਲੇ 10-20 ਦਿਨਾਂ ਤੱਕ ਤੇਜ਼ ਧੁੱਪ ਲੋਕਾਂ ਨੂੰ ਪਸੀਨਾ ਵਹਾ ਦੇਵੇਗੀ। ਇਸ ਦੌਰਾਨ ਤਾਪਮਾਨ ਵੀ ਆਮ ਦਿਨਾਂ ਨਾਲੋਂ ਵਧੇਗਾ। ਦੁਪਹਿਰ ਵੇਲੇ ਘਰੋਂ ਨਿਕਲਣਾ ਵੀ ਔਖਾ ਹੋ ਜਾਵੇਗਾ।