Punjab
ਪੰਜਾਬ ਵਿੱਚ ਇੱਕ ਵਾਰ ਫਿਰ ਹੀਟ ਵੇਵ ਦਾ ਅਲਰਟ ਜਾਰੀ
ਪੰਜਾਬ: ਪੰਜਾਬ ਦੇ ਕੁਝ ਹਿਸਿਆਂ ਵਿੱਚ ਹੀਟ ਵੇਵ ਦਾ ਇੱਕ ਵਾਰ ਫਿਰ ਅਲਰਟ ਜਾਰੀ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਮੌਸਮ ਵਿਭਾਗ ਨੇ ਪੰਜਾਬ ਦੇ ਤਿੰਨ ਜਿਲ੍ਹੇ ਮੁਕਤਸਰ, ਬਠਿੰਡਾ ਅਤੇ ਮਾਨਸਾ ਵਿੱਚ ਹੀਟਵੇਵ ਦਾ ਓਰੈਂਜ ਅਲਰਟ ਜਾਰੀ ਕੀਤਾ। ਉਨ੍ਹਾਂ ਲੋਕਾਂ ਨੂੰ ਬਿਨਾਂ ਕਾਰਨ ਘਰੋਂ ਬਾਹਰ ਨਾ ਨਿਕਲਣ ਦੀ ਸਲਾਹ ਦਿੱਤੀ।
ਮੌਸਮ ਵਿਭਾਗ ਮੁਤਾਬਕ 5 ਜੂਨ ਨੂੰ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਤੋਂ ਬਾਅਦ ਗਰਮੀ ਤੋਂ ਥੋੜ੍ਹੀ ਰਾਹਤ ਮਿਲ ਸਕਦੀ ਹੈ ਅਤੇ ਤਾਪਮਾਨ ਵਿੱਚ ਗਿਰਾਵਟ ਦਿੱਖ ਸਕਦੀ ਹੈ।
ਪੰਜਾਬ ਵਿੱਚ ਗਰਮੀ ਦਾ ਕਹਿਰ ਜਾਰੀ ਹੈ। ਦਿਨੋਂ ਦਿਨ ਤਾਪਮਾਨ ਵਧਦਾ ਜਾ ਰਿਹਾ ਹੈ ਅਤੇ ਗਰਮੀ ਨੇ ਲੋਕਾਂ ਦਾ ਜਿਊਣਾ ਮੁਸ਼ਕਿਲ ਕਰ ਦਿੱਤਾ ਹੈ। ਗਰਮ ਹਵਾਵਾਂ ਕਾਰਨ ਸੂਬੇ ਦੇ ਜ਼ਿਆਦਾਤਰ ਜ਼ਿਲ੍ਹਿਆਂ ਦਾ ਤਾਪਮਾਨ 44-45 ਡਿਗਰੀ ਤੋਂ ਪਾਰ ਹੋ ਗਿਆ ਹੈ।
ਗਰਮੀ ਕਾਰਨ ਲੋਕਾਂ ਦਾ ਘਰੋਂ ਨਿਕਲਨਾ ਮੁਸ਼ਕਿਲ ਹੋ ਗਿਆ ਹੈ। ਲੂ ਕਾਰਨ ਉਨ੍ਹਾਂ ਦੀ ਸਿਹਤ ਵੀ ਵਿਗੜ ਰਹੀ ਹੈ।