Connect with us

Punjab

ਗਰਮੀ ਨੇ ਮਚਾਈ ਤਬਾਹੀ, ਲੋਕਾਂ ਦਾ ਬੁਰਾ ਹਾਲ

Published

on

ਪੰਜਾਬ ਅਤੇ ਚੰਡੀਗੜ੍ਹ ਵਿੱਚ ਇਸ ਵੇਲੇ ਭਿਆਨਕ ਗਰਮੀ ਨੇ ਲੋਕਾਂ ਦਾ ਜੀਣਾ ਮੁਸ਼ਕਲ ਕਰ ਦਿੱਤਾ ਹੈ। ਲਗਾਤਾਰ ਵੱਧ ਰਹੇ ਤਾਪਮਾਨ ਨੇ ਆਮ ਜਨਜੀਵਨ ‘ਤੇ ਡੂੰਘਾ ਅਸਰ ਪਾਇਆ ਹੈ। ਦੁਪਹਿਰ ਦੇ ਸਮੇਂ ਸੜਕਾਂ ਸੁੰਝੀਆਂ ਦਿਖਾਈ ਦੇ ਰਹੀਆਂ ਹਨ ਅਤੇ ਲੋਕ ਘਰਾਂ ਵਿੱਚ ਰਹਿਣ ਲਈ ਮਜਬੂਰ ਹਨ। ਮੌਸਮ ਵਿਭਾਗ ਵੱਲੋਂ ਹੀਟਵੇਵ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ।

ਪੰਜਾਬ ਅਤੇ ਚੰਡੀਗੜ੍ਹ ਵਿੱਚ ਤਾਪਮਾਨ ਲਗਾਤਾਰ ਨਵੇਂ ਰਿਕਾਰਡ ਤੋੜ ਰਿਹਾ ਹੈ। ਕਈ ਸ਼ਹਿਰਾਂ ਵਿੱਚ ਪਾਰਾ 45 ਡਿਗਰੀ ਦੇ ਨੇੜੇ ਪਹੁੰਚ ਗਿਆ ਹੈ। ਤਪਦੀ ਧੁੱਪ ਅਤੇ ਗਰਮ ਹਵਾਵਾਂ ਕਾਰਨ ਲੋਕਾਂ ਨੂੰ ਘਰੋਂ ਬਾਹਰ ਨਿਕਲਣਾ ਔਖਾ ਹੋ ਗਿਆ ਹੈ।

ਦੁਪਹਿਰ ਵੇਲੇ ਬਾਜ਼ਾਰਾਂ ਅਤੇ ਸੜਕਾਂ ‘ਤੇ ਰੌਣਕ ਘੱਟ ਦਿਖਾਈ ਦੇ ਰਹੀ ਹੈ। ਆਮ ਦਿਨਾਂ ਵਿੱਚ ਭਰੀਆਂ ਰਹਿਣ ਵਾਲੀਆਂ ਸੜਕਾਂ ਹੁਣ ਸੁੰਝੀਆਂ ਨਜ਼ਰ ਆ ਰਹੀਆਂ ਹਨ।
ਭਿਆਨਕ ਗਰਮੀ ਦਾ ਸਭ ਤੋਂ ਵੱਧ ਅਸਰ ਦਿਹਾੜੀਦਾਰ ਮਜ਼ਦੂਰਾਂ, ਰੇਹੜੀ ਫੜੀ ਵਾਲਿਆਂ ਅਤੇ ਬਾਹਰ ਕੰਮ ਕਰਨ ਵਾਲੇ ਲੋਕਾਂ ‘ਤੇ ਪੈ ਰਿਹਾ ਹੈ। ਕਈ ਲੋਕਾਂ ਨੇ ਦੱਸਿਆ ਕਿ ਗਰਮੀ ਕਾਰਨ ਕੰਮ ਕਰਨਾ ਬਹੁਤ ਮੁਸ਼ਕਲ ਹੋ ਗਿਆ ਹੈ ਅਤੇ ਦੁਪਹਿਰ ਵੇਲੇ ਕੰਮ ਰੋਕਣਾ ਪੈਂਦਾ ਹੈ।

“ਗਰਮੀ ਇੰਨੀ ਜ਼ਿਆਦਾ ਹੈ ਕਿ ਘਰ ਤੋਂ ਬਾਹਰ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦਿਨ ਦੇ ਸਮੇਂ ਸੜਕਾਂ ਖਾਲੀ ਪਈਆਂ ਹੁੰਦੀਆਂ ਹਨ।

ਡਾਕਟਰਾਂ ਨੇ ਲੋਕਾਂ ਨੂੰ ਲੂ ਅਤੇ ਡੀਹਾਈਡਰੇਸ਼ਨ ਤੋਂ ਬਚਣ ਲਈ ਖਾਸ ਸਾਵਧਾਨੀਆਂ ਵਰਤਣ ਦੀ ਸਲਾਹ ਦਿੱਤੀ ਹੈ। ਮਾਹਿਰਾਂ ਦਾ ਕਹਿਣਾ ਹੈ ਕਿ ਵੱਧ ਤੋਂ ਵੱਧ ਪਾਣੀ ਪੀਣਾ, ਧੁੱਪ ਵਿੱਚ ਘੱਟ ਨਿਕਲਣਾ ਅਤੇ ਹਲਕੇ ਕੱਪੜੇ ਪਹਿਨਣਾ ਬਹੁਤ ਜ਼ਰੂਰੀ ਹੈ।

ਹਸਪਤਾਲਾਂ ਵਿੱਚ ਵੀ ਗਰਮੀ ਨਾਲ ਸੰਬੰਧਿਤ ਬਿਮਾਰੀਆਂ ਦੇ ਮਰੀਜ਼ਾਂ ਦੀ ਗਿਣਤੀ ਵਧਣੀ ਸ਼ੁਰੂ ਹੋ ਗਈ ਹੈ। ਨਕਸੀਰ, ਚੱਕਰ ਆਉਣਾ ਅਤੇ ਡੀਹਾਈਡਰੇਸ਼ਨ ਦੇ ਮਾਮਲੇ ਵਧ ਰਹੇ ਹਨ।