Punjab
ਸਵਾਰੀਆਂ ਨਾਲ ਭਰੀ PRTC ਬੱਸ ਅਤੇ ਟਿੱਪਰ ਵਿਚਾਲੇ ਜ਼ਬਰਦਸਤ ਟੱਕਰ

PATIALA: ਪਟਿਆਲਾ ਵਿੱਚ ਪੀ.ਆਰ.ਟੀ.ਸੀ. ਸਵਾਰੀਆਂ ਨਾਲ ਭਰੀ ਬੱਸ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਹ ਹਾਦਸਾ ਬੱਸ ਦੀ ਟਿੱਪਰ ਨਾਲ ਜ਼ਬਰਦਸਤ ਟੱਕਰ ਹੋਣ ਕਾਰਨ ਵਾਪਰਿਆ। ਬੱਸ ਦੇ ਡਰਾਈਵਰ ਤੇ ਕੰਡਕਟਰ ਸਮੇਤ ਕਈ ਸਵਾਰੀਆਂ ਜ਼ਖ਼ਮੀ ਹੋ ਗਈਆਂ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਉਕਤ ਬੱਸ ਬੇਕਾਬੂ ਹੋ ਕੇ ਖੇਤਾਂ ‘ਚ ਪਲਟ ਗਈ। ਇਹ ਹਾਦਸਾ ਪਟਿਆਲਾ ਦੇ ਚੀਕਾ ਰੋਡ ‘ਤੇ ਵਾਪਰਿਆ।
ਮੌਕੇ ’ਤੇ ਮੌਜੂਦ ਸਵਾਰੀਆਂ ਨੇ ਬੜੀ ਮੁਸ਼ਕਿਲ ਨਾਲ ਬੱਸ ਦੇ ਸ਼ੀਸ਼ੇ ਤੋੜ ਕੇ ਸਵਾਰੀਆਂ ਨੂੰ ਬਾਹਰ ਕੱਢਿਆ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ| ਦੱਸਿਆ ਜਾ ਰਿਹਾ ਹੈ ਕਿ ਬੱਸ ‘ਚ ਕਰੀਬ 50 ਲੋਕ ਸਵਾਰ ਸਨ। ਜ਼ਖਮੀ ਯਾਤਰੀਆਂ ਨੂੰ ਮੌਕੇ ‘ਤੇ ਇਲਾਜ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਡਰਾਈਵਰ ਅਤੇ ਕੰਡਕਟਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।