Connect with us

Punjab

ਟਰਾਲੀ, ਬੱਸ ਤੇ ਕਾਰ ਵਿਚਾਲੇ ਹੋਈ ਜ਼ਬਰਦਸਤ ਟੱਕਰ, ਕਈ ਜ਼ਖਮੀ

Published

on

ਹੁਣੇ ਹੁਣੇ ਜਲੰਧਰ ਪਠਾਨਕੋਟ ਹਾਈਵੇਅ ‘ਤੇ ਭੋਗਪੁਰ ਤੋਂ ਵੱਡੀ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਤਿੰਨ ਵਾਹਨਾਂ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਟੱਕਰ ਇੰਨੀ ਭਿਆਨਕ ਸੀ ਕਿ ਮਾਈਨਿੰਗ ਅਫਸਰ ਦੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ ਅਤੇ ਟਰਾਲੀ ਇਕ ਪਾਸੇ ਪਲਟ ਗਈ ਅਤੇ ਬੱਸ ਦਾ ਪਿਛਲਾ ਹਿੱਸਾ ਵੀ ਨੁਕਸਾਨਿਆ ਗਿਆ।

ਇਸ ਘਟਨਾ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖਬਰ ਹੈ। ਪਰ ਜਾਨੀ ਨੁਕਸਾਨ ਹੋਣ ਤੋਂ ਬਚਾਅ ਰਿਹਾ ਗਿਆ ਹੈ । ਫਿਲਹਾਲ ਪੁਲਸ ਮੌਕੇ ‘ਤੇ ਪਹੁੰਚ ਗਈ ਹੈ। ਹਾਈਵੇਅ ਤੋਂ ਨੁਕਸਾਨੇ ਵਾਹਨਾਂ ਨੂੰ ਹਟਾਉਣ ਲਈ ਮਸ਼ੀਨ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ।

ਮੌਕੇ ’ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਟਰਾਲੀ ਨਾਲ ਟਕਰਾਉਣ ਤੋਂ ਬਾਅਦ ਹੀ ਮਾਈਨਿੰਗ ਅਫ਼ਸਰ ਦੀ ਕਾਰ ਬੱਸ ਨਾਲ ਟਕਰਾ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਫਿਲਹਾਲ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।