Punjab
ਨੰਗਲ ਫਲਾਈਓਵਰ ‘ਤੇ ਦੋ ਕਾਰਾਂ ਵਿਚਕਾਰ ਹੋਈ ਜ਼ਬਰਦਸਤ ਟੱਕਰ
27 ਜਨਵਰੀ 2024: ਨੰਗਲ ਫਲਾਈਓਵਰ ‘ਤੇ ਦੋ ਕਾਰਾਂ ਦੀ ਜ਼ਬਰਦਸਤ ਟੱਕਰ ਹੋ ਗਈ ਹੈ| ਜਿਸ ਵਿੱਚ ਇਕ ਔਰਤ ਗੰਭੀਰ ਰੂਪ ‘ਚ ਜ਼ਖਮੀ ਹੋ ਗਈ, ਜਿਸ ਨੂੰ ਤੁਰੰਤ ਬੀ.ਬੀ.ਐੱਮ.ਬੀ. ਹਸਪਤਾਲ ਪਹੁੰਚਾਇਆ ਗਿਆ|
ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਦੀਪ ਨਾਂ ਦਾ ਵਿਅਕਤੀ ਆਪਣੀ ਸਵਿਫਟ ਕਾਰ ਵਿੱਚ ਊਨਾ ਤੋਂ ਚੰਡੀਗੜ੍ਹ ਜਾ ਰਿਹਾ ਸੀ, ਜਦੋਂ ਕਿ ਮਾਰੂਤੀ ਵਿੱਚ ਸਵਾਰ ਸ਼ਿਵ ਕੁਮਾਰ ਆਪਣੀ ਪਤਨੀ ਅਤੇ ਦੋ ਪੁੱਤਰਾਂ ਨਾਲ ਮਾਤਾ ਜਵਾਲਾ ਜੀ ਦੇ ਦਰਸ਼ਨਾਂ ਲਈ ਹਿਸਾਰ ਤੋਂ ਜਾ ਰਿਹਾ ਸੀ। ਫਲਾਈਓਵਰ ‘ਤੇ ਪਹੁੰਚਣ ‘ਤੇ ਦੋਵਾਂ ਕਾਰਾਂ ਦੀ ਜ਼ਬਰਦਸਤ ਟੱਕਰ ਹੋ ਗਈ।ਇਸ ਹਾਦਸੇ ‘ਚ ਮਾਰੂਤੀ ਕਾਰ ਪੂਰੀ ਤਰ੍ਹਾਂ ਨੁਕਸਾਨੀ ਗਈ।ਮਾਰੂਤੀ ਕਾਰ ਦੇ ਡਰਾਈਵਰ ਸ਼ਿਵ ਕੁਮਾਰ ਨੇ ਦੱਸਿਆ ਕਿ ਉਹ ਆਪਣੀ ਸਾਈਟ ‘ਤੇ ਜਾ ਰਿਹਾ ਸੀ ਕਿ ਊਨਾ ਵੱਲੋਂ ਆ ਰਹੀ ਇਕ ਸਵਿਫਟ ਕਾਰ ਇੱਕ ਟਰੱਕ ਨੂੰ ਓਵਰਟੇਕ ਕੀਤਾ ਅਤੇ ਉਸਦੀ ਕਾਰ ਨੂੰ ਟੱਕਰ ਮਾਰ ਦਿੱਤੀ।
ਦੂਜੇ ਪਾਸੇ ਸਵਿਫਟ ਕਾਰ ਚਾਲਕ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਉਹ ਬਹੁਤ ਹੀ ਧੀਮੀ ਰਫ਼ਤਾਰ ਨਾਲ ਜਾ ਰਿਹਾ ਸੀ ਤਾਂ ਪਿੱਛੇ ਤੋਂ ਇੱਕ ਵਾਹਨ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਕਾਰ ‘ਤੇ ਕਾਬੂ ਨਾ ਰੱਖ ਸਕਿਆ ਅਤੇ ਦੂਜੇ ਪਾਸੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਿਆ।
ਪ੍ਰਾਪਤ ਜਾਣਕਾਰੀ ਅਨੁਸਾਰ ਇਸ ਟੱਕਰ ਤੋਂ ਬਾਅਦ ਊਨਾ ਵੱਲੋਂ ਆ ਰਹੀ ਸਵਿਫਟ ਕਾਰ ਮੁੜ ਊਨਾ ਵੱਲ ਨੂੰ ਪਲਟ ਗਈ।ਇਸ ਹਾਦਸੇ ਤੋਂ ਬਾਅਦ ਫਲਾਈਓਵਰ ਦੇ ਦੋਵੇਂ ਪਾਸੇ ਟ੍ਰੈਫਿਕ ਜਾਮ ਹੋ ਗਿਆ ਅਤੇ ਟ੍ਰੈਫਿਕ ਪੁਲਸ ਦੇ ਇੰਚਾਰਜ ਏ.ਐੱਸ.ਆਈ ਰਤਨ ਸਿੰਘ ਆਪਣੀ ਟੀਮ ਸਮੇਤ ਮੌਕੇ ‘ਤੇ ਪਹੁੰਚ ਗਏ। ਮੌਕੇ ‘ਤੇ ਪਹੁੰਚ ਕੇ ਹਾਦਸੇ ਦਾ ਸ਼ਿਕਾਰ ਹੋਈ ਇਕ ਹੋਰ ਕਾਰਾਂ ਨੂੰ ਹਟਾ ਕੇ ਆਵਾਜਾਈ ਨੂੰ ਸੁਚਾਰੂ ਕੀਤਾ।