Punjab
ਪੰਜਾਬ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ
PUNJAB WEATHER UPDATE : ਪੰਜਾਬ ਅਤੇ ਚੰਡੀਗੜ੍ਹ ‘ਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵੀ ਬਦਲ ਗਿਆ ਹੈ। ਤਾਪਮਾਨ ‘ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਅਤੇ ਠੰਡੀਆਂ ਹਵਾਵਾਂ ਵੀ ਚੱਲ ਰਹੀਆਂ ਹਨ। ਅੱਜ ਵੀ ਕਈ ਇਲਾਕਿਆਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ ਸ੍ਰੀ ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਚੰਡੀਗੜ੍ਹ ‘ਚ ਮੀਂਹ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਸਮ ਵਿਭਾਗ ਚੰਡੀਗੜ੍ਹ ਵੱਲੋਂ ਜਾਰੀ ਅਲਰਟ ਅਨੁਸਾਰ, ਇਨ੍ਹਾਂ ਹਿੱਸਿਆਂ ਵਿੱਚ 7 ਸੈਂਟੀਮੀਟਰ ਜਾਂ ਇਸ ਤੋਂ ਵੱਧ ਬਾਰਿਸ਼ ਹੋ ਸਕਦੀ ਹੈ।
ਮੌਸਮ ਵਿਭਾਗ ਨੇ ਲੋਕਾਂ ਨੂੰ ਸਾਵਧਾਨ ਰਹਿਣ ਦੀ ਸਲਾਹ ਦਿੱਤੀ ਹੈ, ਖ਼ਾਸ ਕਰਕੇ ਉਹ ਇਲਾਕੇ ਜਿੱਥੇ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ।
