National
ਪੰਜਾਬ, ਹਰਿਆਣਾ ਤੇ ਚੰਡੀਗੜ੍ਹ ‘ਚ ਭਾਰੀ ਮੀਂਹ ਤੇ ਗੜੇਮਾਰੀ ਦਾ ਅਲਰਟ ਜਾਰੀ

ਦਿੱਲੀ ਤੇ ਇਸ ਦੇ ਆਸਪਾਸ ਦੇ ਇਲਾਕਿਆਂ ‘ਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। 30 ਜਨਵਰੀ ਨੂੰ ਪੂਰੇ ਉੱਤਰ ਪੱਛਮੀ ਭਾਰਤ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ‘ਚ ਪੂਰਬੀ ਰਾਜਸਥਾਨ, ਗੁਜਰਾਤ ‘ਚ ਕੁਝ ਥਾਵਾਂ ਜਿਵੇ ਕਿ ਜੰਮੂ, ਕਸ਼ਮੀਰ, ਲੱਦਾਖ, ਗਿਲਗਿਤ, ਬਾਲਟਿਸਤਾਨ, ਮੁਜ਼ੱਫਰਾਬਾਦ ਦੇ ਕਈ ਹਿੱਸਿਆਂ ‘ਚ ਹਲਕੀ ਬਾਰਿਸ਼ ਦਰਜ ਕੀਤੀ ਗਈ।
ਭਾਰਤ ਵਿੱਚ ਮੌਸਮ ਵਿਭਾਗ (IMD) ਦੇ ਅਨੁਸਾਰ ਇਸ ਦੌਰਾਨ ਇੱਕ ਘੱਟ ਦਬਾਅ ਵਾਲਾ ਖੇਤਰ ਦੱਖਣ-ਪੂਰਬੀ ਬੰਗਾਲ ਦੀ ਖਾੜੀ ਅਤੇ ਨਾਲ ਲੱਗਦੇ ਪੂਰਬੀ ਭੂਮੱਧ ਹਿੰਦ ਮਹਾਸਾਗਰ ਵਿੱਚ ਮੌਜੂਦ ਹੈ। ਜਿਸ ਕਾਰਨ 1 ਫਰਵਰੀ ਨੂੰ ਦੱਖਣੀ ਤਾਮਿਲਨਾਡੂ ‘ਚ ਜ਼ਿਆਦਾਤਰ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੇ ਨਾਲ-ਨਾਲ ਕੁਝ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ।