World
ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ‘ਚ ਭਾਰੀ ਮੀਂਹ ਨੇ ਮਚਾਈ ਤਬਾਹੀ, 2 ਦੀ ਮੌਤ, ਸੈਂਕੜੇ ਏਅਰਪੋਰਟ ‘ਤੇ ਫਸੇ
ਨਿਊਜ਼ੀਲੈਂਡ ਦੇ ਸਭ ਤੋਂ ਵੱਡੇ ਸ਼ਹਿਰ ਆਕਲੈਂਡ ‘ਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਅਤੇ ਨਤੀਜੇ ਵਜੋਂ ਹੜ੍ਹ ਵਰਗੀ ਸਥਿਤੀ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਦੋ ਹੋਰ ਲਾਪਤਾ ਹਨ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਦੌਰਾਨ ਅਧਿਕਾਰੀਆਂ ਨੇ ਆਕਲੈਂਡ ਵਿੱਚ ਐਮਰਜੈਂਸੀ ਦੀ ਘੋਸ਼ਣਾ ਕਰ ਦਿੱਤੀ। ਇਸ ਦੇ ਨਾਲ ਹੀ ਦੇਸ਼ ਦੇ ਨਵੇਂ ਪ੍ਰਧਾਨ ਮੰਤਰੀ ਕ੍ਰਿਸ ਹਿਪਕਿਨਜ਼ ਨੇ ਬਾਰਿਸ਼ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਫੌਜੀ ਜਹਾਜ਼ ਤੋਂ ਸ਼ਹਿਰ ਦਾ ਮੁਆਇਨਾ ਕੀਤਾ।
ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਸ਼ੁੱਕਰਵਾਰ ਸ਼ਾਮ ਨੂੰ ਉਨ੍ਹਾਂ ਨੂੰ ਹੜ੍ਹ ਪ੍ਰਭਾਵਿਤ ਪੁਲੀ ‘ਚੋਂ ਇਕ ਵਿਅਕਤੀ ਦੀ ਲਾਸ਼ ਮਿਲੀ, ਜਦਕਿ ਸ਼ਨੀਵਾਰ ਤੜਕੇ ਇਕ ਹੋਰ ਵਿਅਕਤੀ ਦੀ ਲਾਸ਼ ਡੁੱਬੀ ਪਾਰਕ ‘ਚੋਂ ਬਰਾਮਦ ਕੀਤੀ ਗਈ। ਉਨ੍ਹਾਂ ਦੱਸਿਆ ਕਿ ਦੋ ਹੋਰ ਲੋਕ ਲਾਪਤਾ ਹਨ ਅਤੇ ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਅਧਿਕਾਰੀਆਂ ਅਨੁਸਾਰ, ਆਕਲੈਂਡ ਵਿੱਚ ਹੜ੍ਹ ਦੇ ਪਾਣੀ ਵਿੱਚ ਵਹਿ ਜਾਣ ਤੋਂ ਬਾਅਦ ਇੱਕ ਵਿਅਕਤੀ ਦੇ ਲਾਪਤਾ ਹੋਣ ਦੀ ਸੂਚਨਾ ਮਿਲੀ ਹੈ