Connect with us

National

ਮੁੰਬਈ ‘ਚ ਪਿਆ ਭਾਰੀ ਮੀਂਹ, ਘਰਾਂ ‘ਚ ਵੜ੍ਹਿਆ ਪਾਣੀ, ਸਕੂਲ ਹੋਏ ਬੰਦ

Published

on

MUMBAI : ਦੇਸ਼ ਦੇ ਕਈ ਸੂਬਿਆਂ ਵਿੱਚ ਕਈ ਦਿਨਾਂ ਤੋਂ ਲਗਾਤਾਰ ਬਾਰਿਸ਼ ਜਾਰੀ ਹੈ । ਮੌਸਮ ਵਿਭਾਗ ਨੇ 11 ਰਾਜਾਂ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਐਤਵਾਰ ਰਾਤ 1 ਵਜੇ ਤੋਂ ਸੋਮਵਾਰ ਸਵੇਰੇ 7 ਵਜੇ ਤੱਕ ਲਗਾਤਾਰ ਛੇ ਘੰਟਿਆਂ ਵਿੱਚ ਮੁੰਬਈ ਵਿੱਚ 300 ਮਿਲੀਮੀਟਰ ਤੋਂ ਵੱਧ ਮੀਂਹ ਪਿਆ । ਇਸ ਕਾਰਨ ਕੁਝ ਨੀਵੇਂ ਇਲਾਕਿਆਂ ਵਿੱਚ ਪਾਣੀ ਭਰ ਗਿਆ ਹੈ।

ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ ਅੱਜ ਯਾਨੀ 8 ਜੁਲਾਈ ਨੂੰ ਵੀ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ ਬੀਐਮਸੀ ਨੇ ਮੀਂਹ ਕਾਰਨ ਬੱਚਿਆਂ ਨੂੰ ਸਕੂਲ ਤੋਂ ਛੁੱਟੀ ਦਾ ਐਲਾਨ ਕੀਤਾ ਹੈ।

 

ਇਨਾਂ ਹਿੱਸਿਆਂ ‘ਚ ਪਵੇਗਾ ਮੀਂਹ

ਸ਼ਹਿਰ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈਣ ਦੀ ਸੂਚਨਾ ਮਿਲਣ ਤੋਂ ਬਾਅਦ, ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਨੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਪਾਣੀ ਭਰਨ ਦੀ ਸੰਭਾਵਨਾ ਦੇ ਮੱਦੇਨਜ਼ਰ ਆਪਣੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਮੌਸਮ ਵਿਭਾਗ ਨੇ ਅਗਲੇ 3 ਘੰਟਿਆਂ ਦੌਰਾਨ ਮੁੰਬਈ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਠਾਣੇ, ਵਸਈ (ਪਾਲਘਰ), ਮਹਾਡ (ਰਾਏਗੜ੍ਹ), ਚਿਪਲੂਨ (ਰਤਨਾਗਿਰੀ), ਕੋਲਹਾਪੁਰ, ਸਾਂਗਲੀ, ਸਤਾਰਾ ਘਾਟਕੋਪਰ, ਕੁਰਲਾ ਅਤੇ ਸਿੰਧੂਦੁਰਗ ਵਿੱਚ ਟੀਮਾਂ ਤਾਇਨਾਤ ਕੀਤੀਆਂ ਗਈਆਂ ਹਨ।

ਮੀਂਹ ਕਾਰਨ ਹੋਈਆਂ ਟਰੇਨਾਂ ਰੱਦ

ਰੇਲਵੇ ਨੇ ਦੱਸਿਆ ਕਿ ਪਟੜੀਆਂ ‘ਤੇ ਪਾਣੀ ਭਰ ਜਾਣ ਕਾਰਨ ਮੁੰਬਈ ਡਿਵੀਜ਼ਨ ਦੀਆਂ 5 ਟਰੇਨਾਂ ਨੂੰ ਰੱਦ ਕਰ ਦਿੱਤਾ ਗਿਆ ਹੈ। ਕੁਝ ਲੋਕਲ ਟਰੇਨਾਂ ਵੀ ਕਈ ਘੰਟੇ ਦੇਰੀ ਨਾਲ ਚੱਲ ਰਹੀਆਂ ਹਨ। ਮੁੰਬਈ ਵਿੱਚ ਬੀਐਮਸੀ ਨੇ ਅੱਜ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ ਕੀਤਾ ਹੈ।

ਮੀਂਹ ਕਾਰਨ ਰਸਤੇ ਹੋਏ ਬੰਦ

ਦੂਜੇ ਪਾਸੇ ਉੱਤਰਾਖੰਡ ਵਿੱਚ ਪਿਛਲੇ 4 ਦਿਨਾਂ ਤੋਂ ਹੋ ਰਹੀ ਭਾਰੀ ਬਾਰਿਸ਼ ਕਾਰਨ ਕੇਦਾਰਨਾਥ ਅਤੇ ਬਦਰੀਨਾਥ ਹਾਈਵੇਅ ਸਮੇਤ 115 ਤੋਂ ਵੱਧ ਸੜਕਾਂ ਬੰਦ ਹੋ ਗਈਆਂ ਹਨ। ਕਈ ਸੜਕਾਂ ਢਿੱਗਾਂ ਡਿੱਗਣ ਕਾਰਨ ਬੰਦ ਹੋ ਗਈਆਂ ਅਤੇ ਕਈ ਪਾਣੀ ਦੇ ਵਹਿ ਜਾਣ ਕਾਰਨ। ਇਸ ਤੋਂ ਬਾਅਦ ਚਾਰਧਾਮ ਯਾਤਰਾ ਨੂੰ ਰੋਕ ਦਿੱਤਾ ਗਿਆ। ਇਸ ਕਾਰਨ 6 ਹਜ਼ਾਰ ਸ਼ਰਧਾਲੂ ਵੱਖ-ਵੱਖ ਥਾਵਾਂ ‘ਤੇ ਫਸੇ ਹੋਏ ਹਨ।