National
ਪੰਜਾਬ ਅਤੇ ਹਿਮਾਚਲ ‘ਚ ਪਵੇਗਾ ਭਾਰੀ ਮੀਂਹ, ਹੋ ਜਾਓ ਸਾਵਧਾਨ
WEATHER UPDATE : ਵਧਦੇ ਤਾਪਮਾਨ ਨੇ ਲੋਕਾਂ ਨੂੰ ਕਾਫ਼ੀ ਪਰੇਸ਼ਾਨ ਕੀਤਾ ਹੈ । ਗਰਮੀ ਕਾਰਨ ਕਈ ਲੋਕਾਂ ਦੀ ਜਾਨ ਚਲੇ ਗਈ ਹੈ| ਕੁੱਝ ਦਿਨ ਪਹਿਲਾ ਪੰਜਾਬ ‘ਚ ਭਾਰੀ ਬਾਰਿਸ਼ ਹੋਈ ਹੈ। ਬਾਰਿਸ਼ ਹੋਣ ਕਾਰਨ ਤਾਪਮਾਨ ‘ਚ ਗਿਰਾਵਟ ਆਈ ਹੈ। ਦੱਸ ਦਈਏ ਕਿ ਆਉਣ ਵਾਲੇ 2-3 ਦਿਨਾਂ ‘ਚ ਪੰਜਾਬ ਦੀਆਂ ਕਈ ਥਾਵਾਂ ‘ਤੇ ਮਾਨਸੂਨ ਦੇ ਸਰਗਰਮ ਹੋਣ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਪਿਛਲੇ ਕੁਝ ਦਿਨਾਂ ਤੋਂ ਹੋ ਰਹੀ ਬਾਰਿਸ਼ ਨੇ ਉੱਤਰੀ ਭਾਰਤ ਦੇ ਲੋਕਾਂ ਨੂੰ ਕਾਫੀ ਰਾਹਤ ਦਿੱਤੀ ਹੈ, ਜਿਸ ਦੇ ਚੱਲਦਿਆਂ ਮੌਸਮ ਵਿਭਾਗ ਨੇ ਵੀ ਮੀਂਹ ਅਤੇ ਤੂਫਾਨ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ।
IMD ਵੱਲੋਂ ਪੰਜਾਬ ਵਿੱਚ 29 ਜੂਨ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਮੀਂਹ ਦੀ ਚੇਤਾਵਨੀ ਦੇ ਨਾਲ ਹੀ ਗਰਮ ਅਤੇ ਨਮੀ ਵਾਲੇ ਮੌਸਮ ਦੀ ਚੇਤਾਵਨੀ ਵੀ ਦਿੱਤੀ ਗਈ ਹੈ। ਤਾਪਮਾਨ ਵੱਧ ਤੋਂ ਵੱਧ 38 ਡਿਗਰੀ ਅਤੇ ਘੱਟੋ-ਘੱਟ 28 ਡਿਗਰੀ ਸੈਲਸੀਅਸ ਤੱਕ ਪਹੁੰਚਣ ਦੀ ਸੰਭਾਵਨਾ ਹੈ। ਕੁਝ ਰਾਜਾਂ ਵਿੱਚ 10-15 ਕਿਲੋਮੀਟਰ ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਮੀਂਹ ਅਤੇ ਤੂਫ਼ਾਨ ਆਉਣ ਦੀ ਸੰਭਾਵਨਾ ਹੈ।
ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ
ਮੌਸਮ ਵਿਭਾਗ ਨੇ ਕਿਹਾ ਕਿ ਹਿਮਾਚਲ ਪ੍ਰਦੇਸ਼ ਵਿੱਚ 29 ਅਤੇ 30 ਜੂਨ, ਪੰਜਾਬ ਵਿੱਚ 30 ਜੂਨ ਅਤੇ 1 ਜੁਲਾਈ ਅਤੇ ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਵਿੱਚ 29 ਜੂਨ ਤੋਂ 1 ਜੁਲਾਈ ਤੱਕ ਭਾਰੀ ਮੀਂਹ ਪੈ ਸਕਦਾ ਹੈ।
ਜਾਣਕਾਰੀ ਮੁਤਾਬਕ ਅੰਮ੍ਰਿਤਸਰ ‘ਚ 39 ਡਿਗਰੀ, ਜਲੰਧਰ ‘ਚ 37.6 ਡਿਗਰੀ, ਲੁਧਿਆਣਾ ‘ਚ 36.9 ਡਿਗਰੀ, ਪਠਾਨਕੋਟ ‘ਚ 39.1 ਡਿਗਰੀ, ਮੋਹਾਲੀ ‘ਚ 37.4 ਡਿਗਰੀ, ਪਟਿਆਲਾ ‘ਚ 36 ਡਿਗਰੀ, ਗੁਰਦਾਸਪੁਰ ‘ਚ 40.5 ਡਿਗਰੀ ਅਤੇ ਇਨ੍ਹਾਂ ਥਾਵਾਂ ‘ਤੇ ਹਲਕੇ ਬੱਦਲਾਂ ਨਾਲ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।
ਹਿਮਾਚਲ ਪ੍ਰਦੇਸ਼ ਦੇ ਇਨ੍ਹਾਂ ਇਲਾਕਿਆਂ ‘ਚ ਪੈ ਸਕਦਾ ਮੀਂਹ
ਹਿਮਾਚਲ ਪ੍ਰਦੇਸ਼ ਦੇ ਸ਼ਿਮਲਾ ਅਤੇ ਆਸ-ਪਾਸ ਦੇ ਇਲਾਕਿਆਂ ‘ਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਸੀ ਅਤੇ ਮੌਸਮ ਵਿਭਾਗ ਨੇ 7 ਜ਼ਿਲਿਆਂ ‘ਚ ਆਉਣ ਵਾਲੇ 2 ਦਿਨਾਂ ‘ਚ ਭਾਰੀ ਬਾਰਿਸ਼ ਦੀ ਸੰਭਾਵਨਾ ਦੱਸਦੇ ਹੋਏ ਔਰੇਂਜ ਅਲਰਟ ਜਾਰੀ ਕੀਤਾ ਹੈ ਅਤੇ 1 ਨੂੰ ਯੈਲੋ ਅਲਰਟ ਜਾਰੀ ਕੀਤਾ ਹੈ। 29 ਅਤੇ 30 ਜੂਨ ਨੂੰ ਚੰਬਾ, ਕਾਂਗੜਾ, ਕੁੱਲੂ, ਮੰਡੀ, ਸ਼ਿਮਲਾ, ਸਿਰਮੌਰ ਅਤੇ ਸੋਲਨ ਜ਼ਿਲ੍ਹਿਆਂ ਵਿੱਚ ਗਰਜ ਅਤੇ ਬਿਜਲੀ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।