Connect with us

Punjab

ਪੰਜਾਬ ‘ਚ ਫੜੀ ਗਈ 105 ਕਰੋੜ ਦੀ ਹੈਰੋਇਨ…

Published

on

ਫਾਜ਼ਿਲਕਾ, 9 ਸਤੰਬਰ 2023:  ਪਾਕਿਸਤਾਨੀ ਤਸਕਰਾਂ ਵੱਲੋਂ ਭਾਰਤੀ ਸਰਹੱਦ ਵਿੱਚ ਹਜੇ ਵੀ ਹੈਰੋਇਨ ਦੀ ਤਸਕਰੀ ਬੇਰੋਕ ਜਾਰੀ ਹੈ। ਇਸ ਦੌਰਾਨ ਪੰਜਾਬ ਪੁਲਿਸ ਵੀ ਪਾਕਿਸਤਾਨੀ ਸਮੱਗਲਰਾਂ ਦੀਆਂ ਕੋਸ਼ਿਸ਼ਾਂ ਨੂੰ ਲਗਾਤਾਰ ਨਾਕਾਮ ਕਰ ਰਹੀ ਹੈ। ਪੰਜਾਬ ਪੁਲਿਸ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸ.ਐਸ.ਓ.ਸੀ.) ਫਾਜ਼ਿਲਕਾ ਨੇ 105 ਕਰੋੜ ਰੁਪਏ ਦੀ ਖੇਪ ਜ਼ਬਤ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ, ਜਦਕਿ ਇੱਕ ਭਾਰਤੀ ਤਸਕਰ ਵੀ ਫੜਿਆ ਗਿਆ ਹੈ।

15 ਕਿਲੋ ਹੈਰੋਇਨ ਬਰਾਮਦ
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਸਰਹੱਦ ਪਾਰ ਨਸ਼ਾ ਤਸਕਰੀ ਦੇ ਨੈਟਵਰਕ ਦੇ ਖਿਲਾਫ ਖੁਫੀਆ ਕਾਰਵਾਈ ਦੇ ਹਿੱਸੇ ਵਜੋਂ, ਐਸਐਸਓਸੀ ਫਾਜ਼ਿਲਕਾ ਨੇ ਇੱਕ ਨਸ਼ਾ ਤਸਕਰ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਤਸਕਰ ਕੋਲੋਂ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਭਾਰਤੀ ਸਮੱਗਲਰ ਇਸ ਖੇਪ ਨੂੰ ਤੂੜੀ ਨਾਲ ਭਰੀ ਟਰਾਲੀ ਵਿੱਚ ਛੁਪਾ ਕੇ ਲੈ ਜਾ ਰਿਹਾ ਸੀ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਪੁਲਿਸ ਸਰਹੱਦ ਪਾਰੋਂ ਹੋ ਰਹੀ ਹੈਰੋਇਨ ਦੀ ਤਸਕਰੀ ਦੀ ਲੜੀ ਨੂੰ ਤੋੜਨ ਵਿੱਚ ਲਗਾਤਾਰ ਲੱਗੀ ਹੋਈ ਹੈ।

ਡੇਢ ਮਹੀਨੇ ‘ਚ 147 ਕਿਲੋ ਹੈਰੋਇਨ ਬਰਾਮਦ
ਐਸਐਸਓਸੀ ਫਾਜ਼ਿਲਕਾ ਨੇ ਪਿਛਲੇ 45 ਦਿਨਾਂ ਵਿੱਚ 147 ਕਿਲੋ ਹੈਰੋਇਨ ਬਰਾਮਦ ਕੀਤੀ ਹੈ। ਥਾਣਾ ਸਦਰ ਫਾਜ਼ਿਲਕਾ ਵਿਖੇ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਕਾਬੂ ਕੀਤੇ ਗਏ ਮੁਲਜ਼ਮਾਂ ਤੋਂ ਪੁੱਛਗਿੱਛ ਜਾਰੀ ਹੈ। ਜਲਦ ਹੀ ਮੁਲਜ਼ਮ ਤੋਂ ਪਾਕਿਸਤਾਨੀ ਸਮੱਗਲਰਾਂ ਬਾਰੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਖੇਪ ਅੱਗੇ ਕਿੱਥੇ ਪਹੁੰਚਾਈ ਜਾਣੀ ਸੀ।