National
ਦਿੱਲੀ ‘ਚ ਧ.ਮਾ.ਕੇ ਤੋਂ ਬਾਅਦ ਕਈ ਸੂਬਿਆਂ ਵਿੱਚ ਹਾਈ ਅਲਰਟ ਜਾਰੀ
10 ਨਵੰਬਰ ਦੀ ਰਾਤ ਦਿੱਲੀ ‘ਚ ਇੱਕ ਵੱਡਾ ਧਮਾਕਾ ਹੋ ਗਿਆ ਹੈ। ਜਿਸ ਧਮਾਕੇ ਵਿਚ ਕਈ ਲੋਕਾਂ ਦੀ ਜਾਨ ਚਲੇਗੀ ਅਤੇ ਕਈ ਲੋਕ ਜਖ਼ਮੀ ਹੋ ਗਏ। ਇਹ ਧਮਾਕਾ ਲਾਲ ਕਿੱਲ੍ਹੇ ਦੇ ਨੇੜੇ ਹੋਇਆ ਹੈ।
ਦਿੱਲੀ ਦੇ ਲਾਲ ਕਿਲੇ ਨੇੜੇ ਵੱਡਾ ਧਮਾਕਾ ਹੋਇਆ ਹੈ। ਧਮਾਕੇ ਕਾਰਨ 8 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਕਰੀਬ 24 ਲੋਕ ਜ਼ਖਮੀ ਹੋ ਗਏ ਹਨ। ਜਦੋ ਇਹ ਧਮਕਾ ਹੋਇਆ ਤਾਂ ਇਸ ਧਮਾਕੇ ਦੀ ਅਵਾਜ ਕਈ ਕਿਲੋਮੀਟਰ ਸੁਣਾਈ ਦਿੱਤੀ। ਧਮਾਕੇ ਕਾਰਨ ਲਾਜਪਤ ਰਾਏ ਮਾਰਕੀਟ ‘ਚ ਕਈ ਗੱਡੀਆਂ ਨੂੰ ਅੱਗ ਲੱਗ ਗਈ, ਜਿਸ ਤੋਂ ਬਾਅਦ ਪੰਜ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਇਸ ਦੌਰਾਨ ਲਾਲ ਜੈਨ ਮੰਦਰ ਤੇ ਦੁਕਾਨਾਂ ਦੇ ਸ਼ੀਸ਼ੇ ਵੀ ਟੁੱਟ ਗਏ। ਦਿੱਲੀ, ਉੱਤਰ ਪ੍ਰਦੇਸ਼ ਅਤੇ ਮਹਾਰਾਸ਼ਟਰ ‘ਚ ਧਮਾਕੇ ਮਗਰੋਂ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਏਜੰਸੀਆਂ ਵੱਲੋਂ ਮੌਕੇ ’ਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਧਮਾਕੇ ਤੋਂ ਬਾਅਦ ਹੋਇਆ ਅਲਰਟ ਜਾਰੀ
ਦਿੱਲੀ ‘ਚ ਧਮਾਕੇ ਤੋਂ ਬਾਅਦ ਕਈ ਸੂਬਿਆਂ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਹਰਿਆਣਾ, ਉੱਤਰ ਪ੍ਰਦੇਸ਼ ਤੇ ਮੁੰਬਈ ‘ਚ ਵਧੇਰੀ ਸੁਰੱਖਿਆ ਵਧਾਈ ਗਈ ਹੈ। ਯੂਪੀ ਦੇ ਏਡੀਜੀ ਕਾਨੂੰਨ ਤੇ ਵਿਵਸਥਾ ਵਲੋਂ ਨਿਰਦੇਸ਼ ਜਾਰੀ ਕੀਤੇ ਗਏ ਹੈ। ਜਨਤਕ ਥਾਵਾਂ ‘ਤੇ ਵਿਸ਼ੇਸ਼ ਸੁਰੱਖਿਆ ਪ੍ਰਬੰਧਾਂ ਦੇ ਹੁਕਮ ਦਿੱਤੇ ਗਏ ਹਨ ਅਤੇ ਤੇਜ਼ ਤਲਾਸ਼ੀ ਮੁਹਿੰਮਾਂ ਦੇ ਹੁਕਮ ਦਿੱਤੇ ਗਏ ਹਨ।
