Connect with us

Punjab

ਖਹਿਰਾ ਦੀ ਗ੍ਰਿਫਤਾਰੀ ‘ਤੇ ਹਾਈਕੋਰਟ ਦੀ ਕਾਰਵਾਈ, ਪੰਜਾਬ ਸਰਕਾਰ ਕੱਲ ਤੱਕ ਕਰੇ ਜਵਾਬ ਪੇਸ਼

Published

on

9ਅਕਤੂਬਰ 2023: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ| ਹਾਈ ਕੋਰਟ ਨੇ ਨੋਟਿਸ ਜਾਰੀ ਕਰਕੇ ਪੰਜਾਬ ਸਰਕਾਰ ਤੋਂ 10 ਅਕਤੂਬਰ ਤੱਕ ਜਵਾਬ ਮੰਗਿਆ ਹੈ। ਦੱਸ ਦੇਈਏ ਕਿ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਗ੍ਰਿਫਤਾਰੀ ਨੂੰ ਗੈਰ-ਕਾਨੂੰਨੀ ਦੱਸਦਿਆਂ ਇਸ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ।

ਸੁਪਰੀਮ ਕੋਰਟ ਤੋਂ ਰਾਹਤ ਮਿਲਣ ਤੋਂ ਬਾਅਦ ਗ੍ਰਿਫਤਾਰੀ

ਖਹਿਰਾ ਦੇ ਵਕੀਲ ਨੇ ਦਾਇਰ ਪਟੀਸ਼ਨ ‘ਚ ਕਿਹਾ ਹੈ ਕਿ ਉਨ੍ਹਾਂ ਨੂੰ ਇਸ ਮਾਮਲੇ ‘ਚ ਸੁਪਰੀਮ ਕੋਰਟ ਤੋਂ ਰਾਹਤ ਮਿਲੀ ਹੈ, ਫਿਰ ਵੀ ਇਸ ਮਾਮਲੇ ‘ਚ ਉਨ੍ਹਾਂ ਨੂੰ ਗ੍ਰਿਫਤਾਰ ਕਰਨਾ ਸੁਪਰੀਮ ਕੋਰਟ ਦੇ ਹੁਕਮਾਂ ਦੀ ਪੂਰੀ ਤਰ੍ਹਾਂ ਉਲੰਘਣਾ ਹੈ। ਕਿਉਂਕਿ ਉਸ ਨੂੰ ਪਹਿਲਾਂ ਹੀ ਹਾਈਕੋਰਟ ਤੋਂ ਰਾਹਤ ਮਿਲ ਚੁੱਕੀ ਸੀ।

ਜਸਟਿਸ ਅਨੂਪ ਚਿਤਕਾਰਾ ਨੇ ਪੰਜਾਬ ਸਰਕਾਰ ਤੋਂ ਮੰਗਿਆ ਜਵਾਬ 

ਦੱਸ ਦੇਈਏ ਕਿ ਬੀਤੇ ਵੀਰਵਾਰ ਨੂੰ ਜੱਜ ਵਿਕਾਸ ਬਹਿਲ ਨੇ ਖਹਿਰਾ ਦੀ ਪਟੀਸ਼ਨ ਤੋਂ ਖੁਦ ਨੂੰ ਵੱਖ ਕਰ ਲਿਆ ਸੀ ਅਤੇ ਇਸ ਨੂੰ ਕਿਸੇ ਹੋਰ ਬੈਂਚ ਕੋਲ ਭੇਜ ਦਿੱਤਾ ਸੀ। ਜਿਸ ਤੋਂ ਬਾਅਦ ਜਸਟਿਸ ਅਨੂਪ ਚਿਤਕਾਰਾ ਨੇ ਸੋਮਵਾਰ ਨੂੰ ਪਟੀਸ਼ਨ ‘ਤੇ ਸੁਣਵਾਈ ਕਰਦੇ ਹੋਏ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਭਲਕੇ ਤੱਕ ਆਪਣਾ ਜਵਾਬ ਦਾਇਰ ਕਰਨ ਦੇ ਹੁਕਮ ਦਿੱਤੇ ਹਨ।