Punjab
ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਹਾਈਕੋਰਟ ਨੇ ਲਾਰੇਂਸ ਬਿਸ਼ਨੋਈ ਨੂੰ ਦਿੱਤਾ ਵੱਡਾ ਝਟਕਾ
ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਫਸੇ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਹਾਈਕੋਰਟ ਤੋਂ ਝਟਕਾ ਲੱਗਾ ਹੈ। ਜਾਣਕਾਰੀ ਮੁਤਾਬਕ ਬਿਸ਼ਨੋਈ ਨੇ ਫਰਜ਼ੀ ਮੁਕਾਬਲੇ ਦੀ ਸੰਭਾਵਨਾ ਕਾਰਨ ਸੁਰੱਖਿਆ ਦੀ ਬੇਨਤੀ ਕਰਨ ਵਾਲੀ ਪਟੀਸ਼ਨ ਦਾਇਰ ਕੀਤੀ ਸੀ, ਜਿਸ ਨੂੰ ਹਾਈ ਕੋਰਟ ਨੇ ਰੱਦ ਕਰ ਦਿੱਤਾ ਹੈ।
ਇਸ ਮਾਮਲੇ ‘ਤੇ ਏ.ਜੀ. ਦਾ ਕਹਿਣਾ ਹੈ ਕਿ ਮੂਸੇਵਾਲਾ ਮਾਮਲੇ ‘ਚ ਦਰਜ ਹੋਈ ਐੱਫ.ਆਈ.ਆਰ. ‘ਚ ਬਿਸ਼ਨੋਈ ਦਾ ਨਾਂ ਨਹੀਂ ਹੈ ਤਾਂ ਇਸ ਪਟੀਸ਼ਨ ਦਾ ਕੋਈ ਮਤਲਬ ਨਹੀਂ ਹੈ।
ਜ਼ਿਕਰਯੋਗ ਹੈ ਕਿ ਬਿਸ਼ਨੋਈ ‘ਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ‘ਚ ਸ਼ਾਮਲ ਹੋਣ ਦਾ ਸ਼ੱਕ ਹੈ। ਜਿਸ ਕਾਰਨ ਪੁਲਿਸ ਉਸ ਨੂੰ ਰਿਮਾਂਡ ‘ਤੇ ਲੈ ਕੇ ਪੁੱਛਗਿੱਛ ਕਰਨਾ ਚਾਹੁੰਦੀ ਹੈ।
ਦੱਸ ਦੇਈਏ ਕਿ 29 ਮਈ ਨੂੰ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਨੂੰ ਅੰਨ੍ਹੇਵਾਹ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ। ਤਿਹਾੜ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲਈ ਹੈ।