Punjab
ਭਾਜਪਾ ਆਗੂ ਤੇਜਿੰਦਰ ਪਾਲ ਬੱਗਾ ਨੂੰ ਹਾਈਕੋਰਟ ਨੇ ਦਿੱਤੀ ਵੱਡੀ ਰਾਹਤ

ਚੰਡੀਗੜ੍ਹ: ਪੰਜਾਬ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਭਾਜਪਾ ਆਗੂ ਤੇਜਿੰਦਰ ਪਾਲ ਸਿੰਘ ਬੱਗਾ ਬਾਰੇ ਅਹਿਮ ਖ਼ਬਰ ਸਾਹਮਣੇ ਆਈ ਹੈ। ਬੱਗਾ ਨੂੰ ਵੱਡੀ ਰਾਹਤ ਦਿੰਦਿਆਂ ਹਾਈਕੋਰਟ ਨੇ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।
ਜਾਣਕਾਰੀ ਮੁਤਾਬਕ ਹਾਈਕੋਰਟ ਨੇ 5 ਜੁਲਾਈ ਤੱਕ ਅੰਤਰਿਮ ਜ਼ਮਾਨਤ ਦੇ ਕੇ ਗ੍ਰਿਫ਼ਤਾਰੀ ‘ਤੇ ਰੋਕ ਲਗਾ ਦਿੱਤੀ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਹਾਈਕੋਰਟ ‘ਚ ਇਕ ਅੰਡਰਟੇਕਿੰਗ ਦਿੰਦੇ ਹੋਏ ਬੱਗਾ ਖ਼ਿਲਾਫ਼ ਹੋ ਰਹੀ ਜਾਂਚ ਨੂੰ ਨਾ ਰੋਕਣ ਦੀ ਅਪੀਲ ਵੀ ਕੀਤੀ ਹੈ। ਪੰਜਾਬ ਪੁਲਿਸ ਪੁੱਛਗਿੱਛ ਲਈ ਬੱਗਾ ਦੇ ਘਰ ਜਾ ਸਕਦੀ ਹੈ।