Punjab
ਰਾਜੋਆਣਾ ਮਾਮਲੇ ’ਤੇ ਅੱਜ SGPC ਦਾ ਹਾਈਲੈਵਲ ਮੰਥਨ
9 ਦਸੰਬਰ 2023: ਬਲਵੰਤ ਸਿੰਘ ਰਾਜੋਆਣਾ ਅਤੇ ਹੋਰ ਬੰਦੀ ਸਿੰਘਾਂ ਦੀ ਰਿਹਾਈ ਲਈ ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿੱਚ ਗਠਤ ਕੀਤੇ ਗਏ ਉੱਚ-ਪੱਧਰੀ ਵਫ਼ਦ ਦੇ ਮੈਂਬਰਾਂ ਦੀ ਇਕੱਤਰਤਾ ਅੱਜ ਸੱਦੀ ਗਈ ਹੈ। ਕੇਂਦਰ ਸਰਕਾਰ ਨਾਲ ਗੱਲਬਾਤ ਕਰਨ ਲਈ ਗਠਤ ਕੀਤੇ ਗਏ ਵਫ਼ਦ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਅਨੁਸਾਰ ਇਕੱਤਰਤਾ ਅੱਡ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸ੍ਰੀ ਅੰਮ੍ਰਿਤਸਰ ਵਿਖੇ ਸੱਦੀ ਗਈ ਹੈ। ਇਸ ਇਕੱਤਰਤਾ ਵਿੱਚ ਸ਼ਮੂਲੀਅਤ ਲਈ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਵਫ਼ਦ ਦੇ ਮੈਂਬਰਾਂ ਸ. ਹਰਮੀਤ ਸਿੰਘ ਕਾਲਕਾ, ਡਾ. ਬਰਜਿੰਦਰ ਸਿੰਘ ਹਮਦਰਦ, ਬੀਬੀ ਕਮਲਦੀਪ ਕੌਰ ਰਾਜੋਆਣਾ ਅਤੇ ਸ. ਵਿਰਸਾ ਸਿੰਘ ਵਲਟੋਹਾ ਨੂੰ ਪੱਤਰ ਭੇਜੇ ਜਾ ਚੁੱਕੇ ਹਨ। ਇਹ ਇਕੱਤਰਤਾ ਦੁਪਹਿਰ 12 ਵਜੇ ਹੋਵੇਗੀ।