Connect with us

National

ਕਰਨਾਟਕ ਦੇ ਸਕੂਲਾਂ ‘ਚ ਹਿਜਾਬ ਵਾਪਸ

Published

on

ਕਰਨਾਟਕ 26 ਅਕਤੂਬਰ 2023 : ਕਰਨਾਟਕ ਵਿੱਚ ਮੁਸਲਿਮ ਵਿਦਿਆਰਥਣਾਂ ਨੂੰ ਸਾਰੀਆਂ ਪ੍ਰੀਖਿਆਵਾਂ ਵਿੱਚ ਹਿਜਾਬ ਪਹਿਨਣ ਦੀ ਇਜਾਜ਼ਤ ਦਿੱਤੀ ਜਾਵੇਗੀ। ਇਹ ਫੈਸਲਾ ਕਰਨਾਟਕ ਦੇ ਮੁੱਖ ਮੰਤਰੀ ਸਿੱਧਰਮਈਆ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਲਿਆ ਗਿਆ। ਇਸ ਸਬੰਧੀ ਸੂਬੇ ਦੇ ਸਿੱਖਿਆ ਮੰਤਰੀ ਐਮ.ਸੀ. ਸੁਧਾਕਰ ਨੇ ਐਲਾਨ ਕੀਤਾ ਕਿ ਸੂਬੇ ਵਿੱਚ ਮੁਸਲਿਮ ਵਿਦਿਆਰਥਣਾਂ ਨੂੰ ਸਾਰੀਆਂ ਪ੍ਰੀਖਿਆਵਾਂ ਵਿੱਚ ਹਿਜਾਬ ਪਹਿਨ ਕੇ ਬੈਠਣ ਦੀ ਇਜਾਜ਼ਤ ਦਿੱਤੀ ਜਾਵੇਗੀ।

ਸਿੱਖਿਆ ਮੰਤਰੀ ਸੁਧਾਕਰ ਨੇ ਕਿਹਾ ਕਿ ਸੂਬੇ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਸੀ.ਐਮ. ਜਿਦਾਰਮਈਆ ਦੀ ਪ੍ਰਧਾਨਗੀ ‘ਚ ਹੋਈ ਬੈਠਕ ‘ਚ ਕਰਨਾਟਕ ‘ਚ ਮੁਸਲਿਮ ਵਿਦਿਆਰਥਣਾਂ ਨੂੰ ਹਿਜਾਬ ਪਾ ਕੇ ਸਾਰੀਆਂ ਪ੍ਰੀਖਿਆਵਾਂ ‘ਚ ਬੈਠਣ ਦੀ ਇਜਾਜ਼ਤ ਦਿੱਤੀ ਗਈ ਹੈ।

ਇਸ ਦੌਰਾਨ ਹਿੰਦੂ ਸੰਗਠਨਾਂ ਨੇ ਇਸ ਦਾ ਵਿਰੋਧ ਕਰਨ ਦਾ ਐਲਾਨ ਕੀਤਾ। ਧਿਆਨਯੋਗ ਹੈ ਕਿ ਪਿਛਲੇ ਸਾਲ ਜਨਵਰੀ ਵਿੱਚ ਉਡੁਪੀ ਜ਼ਿਲ੍ਹੇ ਦੇ ਇੱਕ ਸਰਕਾਰੀ ਹਾਈ ਸਕੂਲ ਵਿੱਚ ਹਿਜਾਬ ਪਹਿਨਣ ਵਾਲੀਆਂ ਛੇ ਵਿਦਿਆਰਥਣਾਂ ਨੂੰ ਸਕੂਲ ਆਉਣ ਤੋਂ ਰੋਕ ਦਿੱਤਾ ਗਿਆ ਸੀ।

ਇਸ ਤੋਂ ਬਾਅਦ ਕਰਨਾਟਕ ‘ਚ ਹਿਜਾਬ ਨੂੰ ਲੈ ਕੇ ਵੱਡਾ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਕਰਨਾਟਕ ਸਰਕਾਰ ਨੇ ਸਕੂਲਾਂ ‘ਚ ਲੜਕੀਆਂ ਦੇ ਹਿਜਾਬ ਪਹਿਨਣ ‘ਤੇ ਪਾਬੰਦੀ ਲਗਾ ਦਿੱਤੀ ਸੀ।