Connect with us

National

6 ਵਾਰ ਹਿਮਾਚਲ ਦੇ ਰਹਿ ਚੁੱਕੇ ਮੁੱਖ ਮੰਤਰੀ ਵੀਰਭੱਦਰ ਸਿੰਘ ਦਾ ਦਿਹਾਂਤ

Published

on

virbhadra singh

ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸ ਲੀਡਰ ਵੀਰਭੱਦਰ ਸਿੰਘ ਦਾ ਦਿਹਾਂਤ ਹੋ ਗਿਆ ਹੈ। ਵੀਰਭੱਦਰ ਸਿੰਘ ਨੇ ਅੱਜ ਸ਼ਿਮਲਾ ਦੇ ਇੰਦਰਾ ਗਾਂਧੀ ਮੈਡੀਕਲ ਕਾਲਜ ਵਿੱਚ ਆਖਰੀ ਸਾਹ ਲਿਆ। ਵੀਰਭੱਦਰ ਸਿੰਘ ਪਿਛਲੇ ਕਈ ਦਿਨਾਂ ਤੋਂ ਬਿਮਾਰ ਚੱਲ ਰਹੇ ਸੀ। ਉਹ ਕੁਝ ਦਿਨਾਂ ਤੋਂ ਹਸਪਤਾਲ ਵਿਚ ਇਲਾਜ ਅਧੀਨ ਸੀ। 87 ਸਾਲਾ ਵੀਰਭੱਦਰ ਸਿੰਘ 6 ਵਾਰ ਹਿਮਾਚਲ ਦੇ ਮੁੱਖ ਮੰਤਰੀ ਰਹਿ ਚੁੱਕੇ ਹਨ।