HIMACHAL PRADESH
ਵਿੱਤ ਮੰਤਰੀ ਮਨਪ੍ਰੀਤ ਬਾਦਲ ਦੀ ਭਾਲ ‘ਚ ਹਿਮਾਚਲ ਛਾਪੇਮਾਰੀ..

29ਸਤੰਬਰ 2023: ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਫਸੇ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੀ ਹਿਮਾਚਲ ਵਿੱਚ ਵੀ ਭਾਲ ਕੀਤੀ ਜਾ ਰਹੀ ਹੈ। ਸੂਤਰਾਂ ਮੁਤਾਬਕ ਵੀਰਵਾਰ ਰਾਤ ਤੋਂ ਹੀ ਉਸ ਦੀ ਭਾਲ ‘ਚ ਛਾਪੇਮਾਰੀ ਕੀਤੀ ਜਾ ਰਹੀ ਹੈ। ਪੰਜਾਬ ਵਿਜੀਲੈਂਸ ਦੀ ਟੀਮ ਨੇ ਬੀਤੀ ਰਾਤ ਸ਼ਿਮਲਾ ਦੇ ਝੰਜੇੜੀ ਵਿੱਚ ਛਾਪੇਮਾਰੀ ਕੀਤੀ ਪਰ ਮਨਪ੍ਰੀਤ ਬਾਦਲ ਦਾ ਕੋਈ ਸੁਰਾਗ ਨਹੀਂ ਮਿਲਿਆ।
ਅੱਜ ਸ਼ਿਮਲਾ ਦੇ ਮਸ਼ੋਬਰਾ, ਚੈਲ-ਕੋਟੀ, ਕੁਫਰੀ ਅਤੇ ਫਾਗੂ ਵਿੱਚ ਮਨਪ੍ਰੀਤ ਦੇ ਸੰਭਾਵਿਤ ਟਿਕਾਣਿਆਂ ‘ਤੇ ਵੀ ਛਾਪੇਮਾਰੀ ਕੀਤੀ ਜਾ ਰਹੀ ਹੈ। ਹਾਲਾਂਕਿ ਅਜੇ ਤੱਕ ਇਸ ਛਾਪੇਮਾਰੀ ਦੀ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ।
ਪੰਜਾਬ ‘ਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਵਿਜੀਲੈਂਸ ਦੀ ਟੀਮ ਮਨਪ੍ਰੀਤ ਬਾਦਲ ਦੀ ਭਾਲ ‘ਚ 6 ਸੂਬਿਆਂ ‘ਚ ਛਾਪੇਮਾਰੀ ਕਰ ਰਹੀ ਹੈ।