Punjab
ਭਾਸ਼ਾ ਵਿਭਾਗ ਵੱਲੋਂ ਹਿੰਦੀ ਦਿਵਸ ਸਬੰਧੀ ਸਮਾਗਮ ਅੱਜ (14 ਸਤੰਬਰ ਨੂੰ)

ਪਟਿਆਲਾ:
ਭਾਸ਼ਾ ਵਿਭਾਗ ਪੰਜਾਬ ਵੱਲੋਂ ਇੱਥੇ ਸ਼ੇਰਾਂਵਾਲਾ ਗੇਟ ਵਿਖੇ ਸਥਿਤ ਮੁੱਖ ਦਫ਼ਤਰ ਵਿਖੇ ਭਲਕੇ 14 ਸਤੰਬਰ ਨੂੰ ਹਰ ਸਾਲ ਦੀ ਤਰ੍ਹਾਂ ਹਿੰਦੀ ਦਿਵਸ ਮਨਾਇਆ ਜਾ ਰਿਹਾ ਹੈ। ਵਿਭਾਗ ਦੀ ਸੰਯੁਕਤ ਨਿਰਦੇਸ਼ਕਾ ਡਾ. ਵੀਰਪਾਲ ਕੌਰ ਨੇ ਦੱਸਿਆ ਕਿ ਸਵੇਰੇ 10.30 ਵਜੇ ਆਰੰਭ ਹੋਣ ਵਾਲੇ ਇਸ ਸਮਾਗਮ ਦੌਰਾਨ ਮਾਧਵੀ ਕਟਾਰੀਆ ਆਈ.ਏ.ਐਸ. ਡਾਇਰੈਕਟਰ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਨਗੇ।
ਸਮਾਗਮ ਦੀ ਪ੍ਰਧਾਨਗੀ ਡਾ. ਮਾਧਵ ਕੌਸ਼ਿਕ ਮੀਤ ਪ੍ਰਧਾਨ ਸਾਹਿਤਯ ਅਕਾਦਮੀ ਦਿੱਲੀ ਕਰਨਗੇ। ਡਾ. ਨੀਰਜ ਜੈਨ, ਪ੍ਰੋਫੈਸਰ ਹਿੰਦੀ ਵਿਭਾਗ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ‘ਹਿੰਦੀ ਕੇਵਲ ਭਾਸ਼ਾ ਨਹੀਂ ਭਾਰਤੀਯ ਜਨਮਾਨਸ ਕੀ ਅਭਿਵਿਅਕਤੀ ਹੈ’ ਵਿਸ਼ੇ ‘ਤੇ ਵਿਸ਼ੇਸ਼ ਤੌਰ ‘ਤੇ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਮੌਕੇ ‘ਨਾਟਕ ਵਾਲਾ’ ਗਰੁੱਪ ਪਟਿਆਲਾ ਵੱਲੋਂ ਮੁਨਸ਼ੀ ਪ੍ਰੇਮ ਚੰਦ ਦੀ ਕਹਾਣੀ ‘ਸਵਾ ਸਰ ਗੇਹੂੰ’ ‘ਤੇ ਅਧਾਰਿਤ ਨਾਟਕ, ਰਾਜੇਸ਼ ਸ਼ਰਮਾ ਦੀ ਨਿਰਦੇਸ਼ਨਾ ‘ਚ ਖੇਡਿਆ ਜਾਵੇਗਾ।