Connect with us

Punjab

ਪਟਿਆਲਾ ਦੇ ਕਾਲੀ ਮਾਤਾ ਮੰਦਿਰ ਦੇ ਬਾਹਰ ਹਿੰਦੂ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਦਿੱਤਾ ਗਿਆ ਸੱਦਾ

Published

on

ਪਟਿਆਲਾ 25ਸਤੰਬਰ 2023: ਪਟਿਆਲਾ ਦੇ ਕਾਲੀ ਦੇਵੀ ਮੰਦਿਰ ‘ਚ ਕੁਝ ਦਿਨ ਪਹਿਲਾਂ ਇੱਕ ਹਿੰਦੂ ਆਗੂ ‘ਤੇ ਹੋਏ ਹਮਲੇ ਨੂੰ ਲੈ ਕੇ ਕਾਲੀ ਦੇਵੀ ਮੰਦਿਰ ਦੇ ਬਾਹਰ ਹਿੰਦੂ ਸੰਗਠਨਾਂ ਵੱਲੋਂ ਰੋਸ ਪ੍ਰਦਰਸ਼ਨ ਦਾ ਸੱਦਾ ਦਿੱਤਾ ਗਿਆ ਸੀ।ਹਿੰਦੂ ਆਗੂ ਪਟਿਆਲਾ ਪਹੁੰਚ ਗਏ ਸਨ ਅਤੇ ਪਟਿਆਲਾ ਪੁਲਿਸ ਵੱਲੋਂ ਭਾਰੀ ਪੁਲਿਸ ਬਲ ਤੈਨਾਤ ਕੀਤਾ ਗਿਆ ਸੀ।

ਜਾਣਕਾਰੀ ਦਿੰਦਿਆਂ ਹਿੰਦੂ ਸੁਰੱਖਿਆ ਪ੍ਰੀਸ਼ਦ ਬਜਰੰਗ ਦਲ ਹਿੰਦ ਦੇ ਸੰਸਥਾਪਕ ਹਿਤੇਸ਼ ਭਾਰਦਵਾਜ ਨੇ ਦੱਸਿਆ ਕਿ ਕਾਲੀ ਦੇਵੀ ਮੰਦਿਰ ‘ਚ ਹਮਲੇ ਕਾਰਨ ਇਹ ਪੱਥਰ ਸ਼ਰਧਾਲੂਆਂ ‘ਤੇ ਵੀ ਲੱਗ ਸਕਦਾ ਸੀ, ਅਸੀਂ ਇਨਸਾਫ਼ ਚਾਹੁੰਦੇ ਹਾਂ, ਜਿਸ ਨੇ ਵੀ ਅਜਿਹਾ ਕੀਤਾ ਹੈ, ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਅੱਜ ਅਸੀਂ ਪ੍ਰਸ਼ਾਸਨ ਨੂੰ ਮੰਗ ਪੱਤਰ ਦੇਵਾਂਗੇ|