WORLD
ਅਮਰੀਕਾ ‘ਚ ਫਿਰ ਤੋਂ ਹਿੰਦੂ ਮੰਦਰ ਖਾਲਿਸਤਾਨੀਆਂ ਦੇ ਨਿਸ਼ਾਨੇ ‘ਤੇ
23 ਦਸੰਬਰ 2203: ਅਮਰੀਕਾ ਦੇ ਕੈਲੀਫੋਰਨੀਆ ਦੇ ਨੇਵਾਰਕ ‘ਚ ਖਾਲਿਸਤਾਨੀ ਕੱਟੜਪੰਥੀਆਂ ਦਾ ਇੱਕ ਹੋਰ ਸ਼ਰਮਨਾਕ ਕਾਰਾ ਸਾਹਮਣੇ ਆਇਆ ਹੈ| ਜਿੱਥੇ ਕੁਝ ਸ਼ਰਾਰਤੀ ਅਨਸਰਾਂ ਨੇ ਇੱਕ ਮੰਦਰ ਵਿੱਚ ਭੰਨਤੋੜ ਕੀਤੀ ਹੈ, ਇਹਨਾਂ ਹੀ ਨਹੀਂ ਇਨ੍ਹਾਂ ਲੋਕਾਂ ਨੇ ਮੰਦਰ ਦੀਆਂ ਕੰਧਾਂ ‘ਤੇ ਭਾਰਤ ਵਿਰੋਧੀ ਨਾਅਰੇ ਵੀ ਲਿਖੇ ਹਨ| ਕੈਲੀਫੋਰਨੀਆ ਪੁਲਿਸ ਨੇ ਇਸ ਘਟਨਾ ਦਾ ਨੋਟਿਸ ਲੈਂਦਿਆਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ| ਹਿੰਦੂ-ਅਮਰੀਕੀ ਸੰਸਥਾਨ ਨੇ ਇਸ ਘਟਨਾ ਦੀ ਨਫ਼ਰਤੀ ਅਪਰਾਧ ਵਜੋਂ ਜਾਂਚ ਦੀ ਮੰਗ ਕੀਤੀ ਜਾ ਰਹੀ ਹੈ| ਦੱਸਿਆ ਜਾ ਰਿਹਾ ਹੈ ਕਿ ਜਿਸ ਮੰਦਰ ‘ਤੇ ਖਾਲਿਸਤਾਨ ਸਮਰਥਕਾਂ ਨੇ ਹਮਲਾ ਕੀਤਾ ਸੀ, ਉਹ ਵਾਸ਼ਿੰਗਟਨ ਡੀਸੀ ਤੋਂ 100 ਕਿਲੋਮੀਟਰ ਦੂਰ ਸਥਿਤ ਹੈ, ਹਿੰਦੂ ਅਮਰੀਕਨ ਫਾਊਂਡੇਸ਼ਨ ਵੱਲੋਂ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀਆਂ ਗਈਆਂ ਤਸਵੀਰਾਂ ‘ਚ ਸਾਫ ਦੇਖਿਆ ਜਾ ਸਕਦਾ ਹੈ ਕਿ ਇਸ ਮੰਦਰ ਦੀਆਂ ਕੰਧਾਂ ‘ਤੇ ਖਾਲਿਸਤਾਨ ਪੱਖੀ ਨਾਅਰੇ ਲਿਖੇ ਹੋਏ ਹਨ,ਇੰਨਾ ਹੀ ਨਹੀਂ ਮੰਦਰ ਦੇ ਬੋਰਡ ‘ਤੇ ਭਾਰਤ ਵਿਰੋਧੀ ਪੇਂਟਿੰਗ ਵੀ ਕੀਤੀ ਗਈ ਹੈ|