Connect with us

Punjab

ਸ੍ਰੀ ਆਨੰਦਪੁਰ ਸਾਹਿਬ ‘ਚ ਧੂਮ ਧਾਮ ਨਾਲ ਮਨਾਇਆ ਜਾ ਰਿਹਾ ਹੋਲਾ ਮੁਹੱਲਾ

Published

on

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਖਾਲਸੇ ਦੀ ਤਰੱਕੀ ਦੇ ਪ੍ਰਤੀਕ ਅਤੇ ਕੌਮੀ ਤਿਉਹਾਰ ਹੋਲਾ ਮਹੱਲਾ ਦਾ ਦੂਜਾ ਪੜਾਅ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੂਰੀ ਧੂਮ-ਧਾਮ ਅਤੇ ਪਰੰਪਰਾਵਾਂ ਨਾਲ ਸ਼ੁਰੂ ਹੋ ਗਿਆ ਹੈ।ਖਾਲਸੇ ਦੇ ਪ੍ਰਗਟ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਕੱਲ੍ਹ ਸਵੇਰੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ। ਸ੍ਰੀ ਅਨੰਦਪੁਰ ਸਾਹਿਬ ਦੀ ਧਰਤੀ ‘ਤੇ ਅੱਜ ਹੋਲੇ ਮਹੱਲੇ ਦਾ ਦੂਜਾ ਦਿਨ ਹੈ। ਹੋਲਾ ਮਹੱਲਾ ਮੌਕੇ ਖਾਲਸੇ ਦੀ ਧਰਤੀ ‘ਤੇ ਭਾਰੀ ਉਤਸ਼ਾਹ ਹੈ। ਦੇਸ਼-ਵਿਦੇਸ਼ ਤੋਂ ਲੱਖਾਂ ਸ਼ਰਧਾਲੂ ਮੱਥਾ ਟੇਕ ਰਹੇ ਹਨ।

ਹੋਲੇ ਮਹੱਲੇ ਦੀ ਆਰੰਭਤਾ ਅਰਦਾਸ ਸਿੰਘ ਸਾਹਿਬ ਗਿਆਨੀ ਸੁਲਤਾਨ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਨੇ ਕੀਤੀ | ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਹਰਜਿੰਦਰ ਸਿੰਘ ਧਾਮੀ, ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ, ਭਾਈ ਰਜਿੰਦਰ ਸਿੰਘ ਮਹਿਤਾ ਸਕੱਤਰ ਤੇ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ ਨੇ ਸੰਗਤਾਂ ਨੂੰ ਹੋਲੇ ਮਹੱਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਸਰਬੰਸ ਦਾਨੀ ਸਾਹਿਬ ਕਮਾਲ ਕਲਗੀਧਰ ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸੰਨ 1700 ਵਿੱਚ ਹੋਲੀ ਖੇਡ, ਜੋ ਕਿ ਖਾਲਸਾ ਪੰਥ ਦੀ ਚੜ੍ਹਦੀ ਕਲਾ ਦਾ ਪ੍ਰਤੀਕ ਹੈ, ਦੇ ਮਾੜੇ ਪ੍ਰਭਾਵ ਤੋਂ ਦੂਰ ਹੋ ਕੇ ਇੱਕ ਵਿਲੱਖਣ ਢੰਗ ਨਾਲ ਹੋਲਾ ਮਨਾਉਣ ਦੀ ਪਰੰਪਰਾ ਸ਼ੁਰੂ ਕੀਤੀ।