Connect with us

Punjab

ਨੰਬਰਦਾਰ ਯੂਨੀਅਨ ਨਾਲ ਮੀਟਿੰਗ ਦੌਰਾਨ ਜਾਇਜ ਮੰਗਾਂ ਨੂੰ ਪੂਰਾ ਕਰਨ ਦਾ ਦਿੱਤਾ ਭਰੋਸਾ

Published

on

ਚੰਡੀਗੜ੍ਹ:

ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਨੰਬਰਦਾਰਾਂ ਨੂੰ ਸਰਕਾਰ ਦਾ ਅਹਿਮ ਅੰਗ ਦੱਸਦਿਆਂ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੰਬਰਦਾਰਾਂ ਦਾ ਬਣਦਾ ਮਾਨ-ਸਨਮਾਨ ਬਹਾਲ  ਕਰਨ ਲਈ ਵਜਨਬੱਧ ਹੈ।

ਅੱਜ ਇਥੇ ਵਿੱਤ ਤੇ ਯੋਜਨਾ ਭਵਨ ਵਿਖੇ ਨੰਬਰਦਾਰਾਂ ਦੀਆਂ ਯੂਨੀਅਨਾਂ ਨਾਲ ਖੁਸ਼ਗਵਾਰ ਮਾਹੌਲ ਵਿੱਚ ਹੋਈ ਮੀਟਿੰਗ ਦੌਰਾਨ ਹਰਪਾਲ ਸਿੰਘ ਚੀਮਾ ਨੇ ਉਨ੍ਹਾਂ ਦੀਆਂ ਮੰਗਾਂ ਨੂੰ ਗੰਭੀਰਤਾ ਨਾਲ ਸੁਣਿਆ ਅਤੇ ਜਾਇਜ਼ ਮੰਗਾਂ ‘ਤੇ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਚੀਮਾ ਨੇ ਯੂਨਿਅਨਾਂ ਦੇ ਨੁਮਾਇੰਦਿਆਂ ਨੂੰ ਯਕੀਨ ਦਿਵਾਇਆ ਕਿ ਸਰਕਾਰ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਸੁਹਿਰਦ ਹੈ।

ਨੰਬਰਦਾਰਾਂ ਦੀ ਸਹੂਲਤ ਲਈ ਵਿੱਤ ਮੰਤਰੀ ਨੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿੱਚ ਉਨ੍ਹਾਂ ਲਈ ਕਮਰੇ ਰਾਖਵੇਂ ਕਰਨ, ਜਿਲ੍ਹਾ ਤੇ ਤਹਿਸੀਲ ਕੰਪਲੈਕਸਾਂ ਵਿੱਚ ਬੈਠਣ ਲਈ ਕਮਰੇ ਦੀ ਵਿਵਸਥਾ ਕਰਨ, ਜਿਲ੍ਹਾਂ ਪੱਧਰ ‘ਤੇ ਬਨਣ ਵਾਲੀਆਂ ਸ਼ਿਕਾਇਤ ਨਿਵਾਰਨ ਕਮੇਟੀਆਂ ਵਿੱਚ ਉਨ੍ਹਾਂ ਨੂੰ ਸ਼ਾਮਿਲ ਕਰਨ ਲਈ ਸਬੰਧਤ ਅਧਿਕਾਰੀਆਂ ਅਤੇ ਵਿਭਾਗਾਂ ਨੂੰ ਨਿਰਦੇਸ਼ ਜਾਰੀ ਕੀਤੇ। ਇਸ ਤੋਂ ਇਲਾਵਾ ਮਾਲ ਵਿਭਾਗ ਨੂੰ ਜਮੀਨਾਂ ਦੀ ਰਜਿਸ਼ਟਰੇਸ਼ਨ ਪ੍ਰਕ੍ਰਿਆ ਵਿੱਚ ਨੰਬਰਦਾਰਾਂ ਦੀ ਸ਼ਮੂਲੀਅਤ ਯਕੀਨੀ ਬਨਾਉਣ ਲਈ ਕਿਹਾ।

ਨੰਬਰਦਾਰਾਂ ਵੱਲੋਂ ਮਾਣ-ਭੱਤਾ ਵਧਾਉਣ ਸਬੰਧੀ ਕੀਤੀ ਮੰਗ ‘ਤੇ ਵਿੱਤ ਮੰਤਰੀ ਨੇ ਯੂਨੀਅਨ ਆਗੂਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਹ ਜਲਦੀ ਹੀ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਮਾਨ ਨਾਲ ਸਾਂਝਾ ਕਰਨਗੇ। ਉਨ੍ਹਾਂ ਕਿਹਾ ਕਿ ਇਸ ਮੰਗ ਦੇ ਵਿੱਤੀ ਪ੍ਰਭਾਵਾਂ ਨੂੰ ਵੀ ਵਾਚਿਆ ਜਾਵੇਗਾ ਤਾਂ ਜੋ ਯੋਗ ਫੈਸਲਾ ਲਿਆ ਜਾ ਸਕੇ। ਇਸ ਮੀਟਿੰਗ ਵਿੱਚ ਵਿਸ਼ੇਸ਼ ਸਕੱਤਰ ਖਰਚਾ ਮੁਹੰਮਦ ਤਇਅਬ ਵੀ ਹਾਜਰ ਸਨ।