Connect with us

Punjab

1 ਸਤੰਬਰ ਨੂੰ ਛੁੱਟੀ ਦਾ ਐਲਾਨ

Published

on

ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ 531ਵਾਂ ਪ੍ਰਕਾਸ਼ ਪੁਰਬ ਸੋਮਵਾਰ 1 ਸਤੰਬਰ ਨੂੰ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਸਰਕਾਰ ਨੇ ਸੂਬੇ ਵਿੱਚ ਰਾਖਵੀਂ ਛੁੱਟੀ ਦਾ ਐਲਾਨ ਕੀਤਾ ਹੈ। ਇੱਥੇ ਇਹ ਸਪੱਸ਼ਟ ਕਰ ਦੇਈਏ ਕਿ 1 ਸਤੰਬਰ ਗਜ਼ਟਿਡ ਛੁੱਟੀ ਨਹੀਂ ਹੈ ਸਗੋਂ ਰਾਖਵੀਂ ਛੁੱਟੀ ਹੈ ਜਿਸ ਕਾਰਨ ਇਸ ਦਿਨ ਸਕੂਲ ਅਤੇ ਕਾਲਜ ਆਮ ਤੌਰ ‘ਤੇ ਖੁੱਲ੍ਹੇ ਰਹਿਣਗੇ।

1 ਸਤੰਬਰ ਦੀ ਛੁੱਟੀ ਨੂੰ ਵੀ ਪੰਜਾਬ ਸਰਕਾਰ ਵੱਲੋਂ ਜਾਰੀ ਰਾਖਵੀਂਆਂ ਛੁੱਟੀਆਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਇਸ ਸੂਚੀ ਵਿੱਚ ਕੁੱਲ 28 ਛੁੱਟੀਆਂ ਸ਼ਾਮਲ ਹਨ ਅਤੇ ਸਰਕਾਰੀ ਕਰਮਚਾਰੀ ਇਨ੍ਹਾਂ ਵਿੱਚੋਂ ਕੋਈ ਵੀ 2 ਛੁੱਟੀਆਂ ਲੈ ਸਕਦੇ ਹਨ। ਇਸ ਦੇ ਨਾਲ ਹੀ ਗੁਰਦਾਸਪੁਰ ਜ਼ਿਲ੍ਹੇ ਵਿੱਚ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦੇ 531ਵੇਂ ਪ੍ਰਕਾਸ਼ ਪੁਰਬ ਮੌਕੇ ਸਥਾਨਕ ਛੁੱਟੀ ਐਲਾਨਣ ਦੀ ਮੰਗ ਕੀਤੀ ਗਈ ਹੈ, ਪਰ ਅਜੇ ਤੱਕ ਪ੍ਰਸ਼ਾਸਨ ਵੱਲੋਂ ਕੋਈ ਬਿਆਨ ਨਹੀਂ ਆਇਆ ਹੈ।